ਸ੍ਰੀ ਫਤਿਹਗੜ੍ਹ ਸਾਹਿਬ:ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਦੀ ਆਰੰਭਤਾ ਅਰਦਾਸ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਕੀਤੀ ਗਈ ।
ਪ੍ਰਕਾਸ਼ ਦਿਹਾੜੇ ਦੇ ਸਬੰਧ ’ਚ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ - Nagar Kirtan At Fatehgarh Sahib
ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) 552ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਫਤਿਹਗੜ੍ਹ ਸਾਹਿਬ (Sri Fatehgarh Sahib) ਦੇ ਵਿੱਚ ਵਿਸ਼ਾਲ ਨਗਰ ਕੀਰਤਨ (Nagar Kirtan) ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ’ਚ ਸ਼ੁਰੂ ਹੋਇਆ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਜਯੋਤ ਸਰੂਪ ਸਾਹਿਬ ਵਿਖੇ ਸਮਾਪਤ ਹੋਇਆ।
ਸ੍ਰੀ ਫਤਿਹਗੜ੍ਹ ਸਾਹਿਬ ਤੋਂ ਆਰੰਭ ਹੋਏ ਇਸ ਵਿਸ਼ਾਲ ਨਗਰ ਕੀਰਤਨ (Nagar Kirtan) ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਹ ਨਗਰ ਕੀਰਤਨ ਸਰਹਿੰਦ ਸ਼ਹਿਰ, ਸਰਹਿੰਦ ਮੰਡੀ, ਹੰਮਾਯੂਪੁਰ, ਜੀ.ਟੀ. ਰੋਡ ਬਾੜਾ ਦੇ ਮੇਨ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਜਯੋਤ ਸਰੂਪ ਸਾਹਿਬ ਵਿਖੇ ਸਮਾਪਤ ਹੋਇਆ। ਇਸ ਨਗਰ ਕੀਰਤਨ ਵਿੱਚ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ, ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀ ਅਤੇ ਇਲਾਕੇ ਦੀਆਂ ਸੰਗਤਾਂ ਆਪੋ-ਆਪਣੇ ਵਾਹਨਾਂ ਅਤੇ ਪੈਦਲ ਚੱਲ ਕੇ ਸਤਿਨਾਮ ਵਾਹਿਗੁਰੂ ਦੇ ਨਾਮ ਦਾ ਜਾਪ ਕਰ ਰਹੀਆਂ ਸਨ। ਇਸ ਮੌਕੇ ਸੰਗਤਾਂ ਵੱਲੋਂ ਵੱਖ ਵੱਖ ਥਾਵਾਂ ’ਤੇ ਸਵਾਗਤੀ ਗੇਟ ਸਜਾਏ ਅਤੇ ਲੰਗਰ ਵਰਤਾਏ ਗਏ।
ਇਸ ਮੌਕੇ ’ਤੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਅਤੇ ਹਲਕਾ ਇੰਚਾਰਜ ਜਗਦੀਪ ਸਿੰਘ ਚੀਮਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਮੁੱਚੀ ਸੰਗਤ ਨੂੰ ਵਧਾਈ ਦਿੱਤੀ ਗਈ। ਨਾਲ ਹੀ ਉਨ੍ਹਾਂ ਇਸ ਮੌਕੇ ਸਿੱਖ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਸਿੱਖਿਆਵਾਂ ਬਾਰੇ ਚਾਨਣਾ ਪਾਇਆ ਗਿਆ ਤਾਂ ਕਿ ਸੰਗਤ ਉਨ੍ਹਾਂ ਦੇ ਜੀਵਨ ਤੋਂ ਸਿੱਖਿਆ ਲੈ ਕੇ ਆਪਣੇ ਜੀਵਨ ਨੂੰ ਸੁਖਾਲਾ ਬਣਾ ਸਕੇ।
ਇਹ ਵੀ ਪੜ੍ਹੋ:Guru Nanak Gurpurab 2021: ਜਗਤ ਦੇ ਤਾਰਣਹਾਰ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤ ਨੂੰ ਵਧਾਈਆਂ