ਸ਼੍ਰੀਫਤਿਹਗੜ੍ਹ ਸਾਹਿਬ:ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੀ ਇਤਿਹਾਸਕ ਧਰਤੀ ਤੇ ਅੱਜ ਅਖ਼ੀਰ ਦਿਨ ਹੈ ਸ਼ਹੀਦੀ ਸਭਾ ਦੇ ਆਖ਼ਿਰੀ ਦਿਨ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਇਕ ਵਿਰਾਗਮਈ ਨਗਰ ਕੀਰਤਨ ਸ਼ੁਰੂ ਕੱਢਿਆ ਗਿਆ। ਜੋ ਗੁਰਦੁਆਰਾ ਸ਼੍ਰੀ ਜਯੋਤੀ ਸਰੂਪ ਸਾਹਿਬ ਵਿਖੇ ਬਾਅਦ ਦੁਪਹਿਰ ਸਮਾਪਤ ਹੋਵੇਗਾ। ਇਸ ਉਪਰੰਤ ਅਰਦਾਸ ਉਪਰੰਤ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਕੌਮ ਦੇ ਨਾਮ ਸੰਦੇਸ਼ ਦੇਣਗੇ,ਜਿਸ ਤੋਂ ਬਾਅਦ ਸ਼ਹੀਦੀ ਸਭਾ ਦੀ ਸਮਾਪਤੀ ਹੋਵੇਗੀ,ਇਸ ਦੌਰਾਨ ਡਿਪਟੀ ਕਮਿਸ਼ਰਰ ਪਰਨੀਤ ਸ਼ੇਰਗਿੱਲ ਨੇ ਦਸਿਆ ਕਿ ਸ਼ਹੀਦੀ ਸਭਾ ਦੌਰਾਨ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਤੇ ਕਰੀਬ 40 ਲੱਖ ਸੰਗਤ ਨਤਮਸਤਕ ਹੋਈ ਹੈ।
ਸ੍ਰੀ ਫਤਿਹਗੜ੍ਹ ਸਾਹਿਬ 'ਚ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਕੱਢਿਆ ਗਿਆ ਵਿਰਾਗਮਈ ਨਗਰ ਕੀਰਤਨ - guru gobind singh ji
Nagar kirtan In Fatehgarh sahib: ਅੱਜ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦਾ ਦਿਨ ਹੈ। ਇਸ ਮਹਾਨ ਦਿਨ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦਾ ਆਖਰੀ ਦਿਨ ਵਿਰਾਗਮਈ ਨਗਰ ਕੀਰਤਨ ਕੱਢ ਕੇ ਮਨਾਇਆ ਗਿਆ। ਇਸ ਦਿਨ ਦੌਰਾਨ ਲੱਖਾਂ ਦੀ ਗਿਣਤੀ ਚ ਸੰਗਤਾਂ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਈਆਂ।

Published : Dec 28, 2023, 4:55 PM IST
ਗੁਜਰੀ ਦੀ ਸ਼ਹਾਦਤ ਸਦਕਾ ਸਿੱਖ ਕੌਮ ਦੀ ਨੀਂਹ ਮਜ਼ਬੂਤ: ਜਿੱਥੇ ਇੱਕ ਪਾਸੇ ਨਗਰ ਕੀਰਤਨ ਸਜਾਇਆ ਗਿਆ ਉਥੇ ਹੀ ਦੂਜੇ ਪਾਸੇ ਗੁਰੂ ਘਰ ਵਿੱਚ ਹਜ਼ੂਰੀ ਰਾਗੀ ਜਥੇ ਵੱਲੋਂ ਕੀਰਤਨ ਕੀਤਾ ਗਿਆ ਤੇ ਅਰਦਾਸ ਕੀਤੀ। ਸ਼ਹੀਦੀ ਦਿਹਾੜੇ ਦੇ ਇਤਿਹਾਸ ਸਬੰਧੀ ਸੱਚਖੰਡ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜਿੰਦਰ ਸਿੰਘ ਨੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਸਦਕਾ ਸਿੱਖ ਕੌਮ ਦੀ ਨੀਂਹ ਮਜ਼ਬੂਤ ਹੈ ਤੇ ਸੰਗਤ ਨੂੰ ਇਨ੍ਹਾਂ ਦੀਆਂ ਸ਼ਹਾਦਤਾਂ ਤੋਂ ਪ੍ਰੇਰਣਾ ਲੈ ਕੇ ਗੁਰਸਿੱਖੀ ਜੀਵਨ ਪਰਪੱਕਤਾ ਨਾਲ ਜਿਊਣਾ ਚਾਹੀਦਾ ਹੈ। ਇਸ ਮੌਕੇ ਦੀਵਾਨ ਟੋਡਰ ਮਲ ਨੂੰ ਵੀ ਯਾਦ ਕੀਤਾ, ਜਿਨ੍ਹਾਂ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦੇ ਸਸਕਾਰ ਲਈ ਜ਼ਮੀਨ ਮੁੱਲ ਖਰੀਦ ਕੇ ਗੁਰੂ ਘਰ ਦੀ ਸੇਵਾ ਕੀਤੀ ਤੇ ਸ਼ਹਾਦਤ ਪ੍ਰਾਪਤ ਕੀਤੀ। ਇਸ ਮੌਕੇ ਅਕਾਲ ਤਖ਼ਤ ਵਿਖੇ ਵੀ ਮੂਲ ਮੰਤਰ ਤੇ ਗੁਰਮੰਤਰ ਦੇ ਜਾਪ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
- ਨਿੱਕੀਆਂ ਜਿੰਦਾਂ ਵੱਡੇ ਸਾਕੇ: ਸਿੱਖ ਇਤਿਹਾਸ ਵਿੱਚ 12 ਪੋਹ ਦਾ ਇਤਿਹਾਸਕ ਮਹੱਤਵ, ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਮਨ
- ਸਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵੀਰ ਬਾਲ ਦਿਵਸ ਸਮਾਗਮ 'ਚ ਪੀਐੱਮ ਮੋਦੀ ਨੇ ਕੀਤੀ ਸ਼ਿਰਕਤ, ਕਿਹਾ-ਧਰਮ ਨੂੰ ਬਚਾਉਣ ਦਾ ਪ੍ਰਤੀਕ ਹਨ ਮਹਾਨ ਸ਼ਹਾਦਤਾਂ
- Pariwar Vichoda Sirsa river: 7 ਪੋਹ ਦਾ ਇਤਿਹਾਸ, ਸਰਸਾ ਨਦੀ 'ਤੇ ਪਿਆ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦਾ ਵਿਛੋੜਾ
ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਅੱਜ ਤੀਜੇ ਦਿਨ ਸਪਾਪਤੀ ਮੌਕੇ ਫ਼ਤਹਿਗੜ੍ਹ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ ਹਨ। ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ। ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਤੌਰ ’ਤੇ ਅੰਮ੍ਰਿਤ ਸੰਚਾਰ ਸਮਾਗਮ ਵੀ ਹੋ ਰਿਹਾ ਹੈ। ਅੱਜ ਦੇ ਦਿਨ ਸਰਬੰਸ ਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਨੇ ਸ਼ਹੀਦੀ ਦੇ ਕੇ ਸਿੱਖ ਕੌਮ ਦੀ ਰਾਖੀ ਕਰਨ ਦਾ ਸੁਨੇਹਾ ਦਿੱਤਾ ਸੀ।