ਸ੍ਰੀ ਫ਼ਤਿਹਗੜ੍ਹ ਸਾਹਿਬ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਅਮਲੋਹ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜਾਈ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ ਜਿਸਦੀ ਅਗਵਾਈ ਪੰਜ ਪਿਆਰੇ ਨੇ ਕੀਤੀ। ਇਸ ਦੌਰਾਨ ਸ਼ਹਿਰ ਦੇ ਹਰ ਹਿੱਸੇ 'ਚ ਨਗਰ ਕੀਰਤਨ ਦਾ ਸ਼ਹਿਰ ਵਾਸੀਆਂ ਵੱਲੋਂ ਭਰਪੂਰ ਸਵਾਗਤ ਕੀਤਾ ਗਿਆ। ਗੱਲਬਾਤ ਦੌਰਾਨ ਗੁਰਦੁਆਰਾ ਸਿੰਘ ਸਭਾ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਚੀਮਾ ਨੇ ਲੋਕਾਂ ਨੂੰ ਸਾਂਝੀਵਾਲਤਾ ਦਾ ਸੁਨੇਹਾ ਦਿੰਦਿਆਂ ਗੁਰੂ ਜੀ ਦੇ ਦਿਖਾਏ ਰਾਹ ਤੇ ਚੱਲਣ ਦੀ ਗੱਲ ਆਖੀ।
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ - 550ਵਾਂ ਪ੍ਰਕਾਸ਼ ਪੁਰਬ
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਅਮਲੋਹ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਸ਼ਹਿਰ ਦੇ ਹਰ ਹਿੱਸੇ 'ਚ ਨਗਰ ਕੀਰਤਨ ਦਾ ਸ਼ਹਿਰ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਨਗਰ ਕੀਰਤਨ
ਜ਼ਿਕਰਯੋਗ ਹੈ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾ ਪ੍ਰਕਾਸ਼ ਪੁਰਬ 12 ਨਵੰਬਰ ਨੂੰ ਸੰਸਾਰ ਭਰ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਪ੍ਰਦੇਸ਼ ਭਰ ਵਿੱਚ ਨਗਰ ਕੀਰਤਨ ਸਜਾਏ ਜਾ ਰਹੇ ਹਨ।
ਇਹ ਵੀ ਪੜ੍ਹੋ- ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ਲਈ ਡੇਰਾ ਬਾਬਾ ਨਾਨਕ ਪੁੱਜੇ ਸਿੱਧੂ