ਸ੍ਰੀ ਫਤਿਹਗੜ੍ਹ ਸਾਹਿਬ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ ਦਿਹਾੜੇ ਨੂੰ ਸਮਰਪ੍ਰਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ 'ਤੇ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਇਸ ਮੌਕੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ।
ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਕੱਢਿਆ ਗਿਆ ਨਗਰ ਕੀਰਤਨ, ਸੰਗਤ ਨੇ ਕੀਤਾ ਭਰਵਾਂ ਸਵਾਗਤ - ਨਗਰ ਕੀਰਤਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਕੱਢਿਆ ਗਿਆ। ਇਸ ਮੌਕੇ ਸੰਗਤ ਵੱਲੋਂ ਥਾਂ-ਥਾਂ 'ਤੇ ਲੰਗਰ ਲਗਾਏ ਗਏ।
ਨਗਰ ਕੀਰਤਨ ਵਿੱਚ ਬੈਂਡ ਪਾਰਟੀਆਂ ਨੇ ਮਧੁਰ ਧੁਨ੍ਹਾਂ ਦੇ ਨਾਲ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਣ ਕੀਤਾ। ਇਸ ਮੌਕੇ ਗੱਤਕਾ ਪਾਰਟੀ ਦੇ ਸਿੰਘਾਂ ਨੇ ਦਿਲਕਸ਼ ਜੌਹਰ ਵਿਖਾ ਕੇ ਨਗਰ ਕੀਰਤਨ ਦੀ ਸ਼ੋਭਾ ਨੂੰ ਚਾਰ ਚੰਨ ਲਾ ਦਿੱਤੇ। ਇਹ ਨਗਰ ਕੀਰਤਨ ਸਰਹਿੰਦ ਸਹਿਰ, ਸਰਹਿੰਦ ਮੰਡੀ, ਹੰਮਾਯੂਪੁਰ, ਜੀ.ਟੀ. ਰੋੜ ਬਾੜਾ ਦੇ ਮੇਨ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ਼੍ਰੀ ਜਯੋਤ ਸਰੂਪ ਸਾਹਿਬ ਵਿਖੇ ਸਮਾਪਤ ਹੋਇਆ। ਇਸ ਨਗਰ ਕੀਰਤਨ ਵਿੱਚ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ, ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਵੀ ਦਿੱਤੀਆਂ ਗਈਆਂ।