ਸ੍ਰੀ ਫ਼ਤਿਹਗੜ੍ਹ ਸਾਹਿਬ: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਕਰਵਾਇਆ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿੱਚ ਸਜਾਇਆ ਅਲੌਕਿਕ ਨਗਰ ਕੀਰਤਨ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਕਰਵਾਇਆ।
ਇਹ ਨਗਰ ਕੀਰਤਨ ਸਰਹਿੰਦ ਸ਼ਹਿਰ, ਸਰਹਿੰਦ ਮੰਡੀ, ਹੰਮਾਯੂੰਪੁਰ, ਜੀ.ਟੀ. ਰੋੜ ਬਾੜਾ ਦੇ ਮੇਨ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਮਾਪਤ ਹੋਇਆ। ਇਸ ਨਗਰ ਕੀਰਤਨ ਵਿੱਚ ਇਲਾਕੇ ਦੀਆਂ ਸੰਗਤਾਂ ਆਪੋ ਆਪਣੇ ਵਾਹਨਾਂ ਤੇ ਪੈਦਲ ਚੱਲ ਕੇ ਸਤਿਨਾਮ ਵਾਹਿਗੁਰੂ ਦੇ ਨਾਮ ਦਾ ਜਾਪ ਕਰ ਰਹੀਆਂ ਸਨ। ਸੰਗਤਾਂ ਵੱਲੋਂ ਸਵਾਗਤੀ ਪੰਡਾਲ ਸਜਾਏ ਤੇ ਲੰਗਰ ਵਰਤਾਏ ਗਏ।
ਇਸ ਮੌਕੇ ਉੱਤੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਗਦੀਪ ਸਿੰਘ ਚੀਮਾ ਸਮੇਤ ਵੱਖ ਵੱਖ ਆਗੂਆਂ ਵੱਲੋਂ ਨਗਰ ਕੀਰਤਨ ਵਿੱਚ ਹਾਜ਼ਰੀ ਲਵਾਈ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਵਧਾਈ ਦਿੱਤੀ ਗਈ।