ਫ਼ਤਹਿਗੜ੍ਹ ਸਾਹਿਬ : ਹਲਕਾ ਅਮਲੋਹ ਵਿਖੇ ਪੈਂਦੀ ਦੇਸ਼ ਭਗਤ ਯੂਨੀਵਰਸਿਟੀ ਵਿਖੇ ਉਸ ਸਮੇਂ ਹੰਗਾਮਾ ਖੜਾ ਹੋ ਗਿਆ ਜਦੋਂ ਨਰਸਿੰਗ ਦੇ ਵਿਦਿਆਰੀਆਂ ਵਲੋਂ ਯੂਨੀਵਰਸਿਟੀ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕਰਦੇ ਹੋਏ ਜਿੱਥੇ ਗੋਬਿੰਦਗੜ੍ਹ ਨਾਭਾ ਸਟੇਟ ਹਾਈਵੇ ਜਾਮ ਕਰ ਦਿੱਤਾ ਅਤੇ ਯੂਨੀਵਰਸਟੀ ਪ੍ਰਬੰਧਕਾਂ ਖ਼ਿਲਾਫ਼ ਜਮਕੇ ਨਾਰੇਬਾਜ਼ੀ ਕੀਤੀ। ਇਸ ਮੌਕੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਕਾਲਜ ਮੈਨੇਜਮੈਂਟ ਅਤੇ ਸਟਾਫ ਤੇ ਉਨ੍ਹਾਂ ਨਾਲ ਧੋਖਾ ਕਰਨ ਦੇ ਕਤਿਥ ਦੋਸ਼ ਲਗਾਉਂਦੇ ਕਿਹਾ ਕਿ ਕਾਲਜ ਵਿੱਚ ਆਈਐਨਸੀ ਤੋਂ ਮਾਨਤਾ ਪ੍ਰਾਪਤ ਕਰੀਬ 50-60 ਸੀਟਾਂ ਹਨ, ਪਰ ਮੈਨੇਜਮੈਂਟ ਵੱਲੋ 150 ਦੇ ਕਰੀਬ ਦਾਖਲੇ ਕੀਤੇ ਗਏ ਹਨ।
ਕੀ ਹੈ ਮਾਮਲਾ :ਇਸ ਨਾਲ ਨਰਸਿੰਗ ਦੇ ਪਹਿਲੇ,ਦੂਜੇ ਅਤੇ ਤੀਜੇ ਸਮੈਸਟਰ ਦੇ ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ ਲੱਗਾ ਹੋਇਆ। ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਮੰਗ ਕੀਤੀ ਕਿ ਉਨਾਂ ਨੂੰ ਆਈਐਨਸੀ ਤੋਂ ਮਾਨਤਾ ਪ੍ਰਾਪਤ ਕਾਲੇਜ ਦੀਆ ਡਿਗਰੀਆਂ ਦਿੱਤੀਆਂ ਜਾਣ,ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਾਡੀਆਂ ਮੰਗਾ ਅਤੇ ਸਾਡੀਆਂ ਮੁਸ਼ਕਿਲਾਂ ਦਾ ਹੱਲ ਨਾ ਹੋਇਆ, ਤਾਂ ਅਸੀਂ ਸਾਰੇ ਜਾਨ ਦੇ ਦੇ ਦੇਵਾਂਗੇ ਕਿਉੰਕਿ ਇਸ ਤੋਂ ਇਲਾਵਾ ਸਾਡੇ ਕੋਲ ਕੋਈ ਚਾਰਾ ਹੀ ਨਹੀ ਰਹਿੰਦਾ।