ਫ਼ਤਹਿਗੜ੍ਹ ਸਾਹਿਬ : ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ਵਿੱਚ ਧਰਨੇ ਜਾਰੀ ਹਨ। 26 ਮਈ ਨੂੰ ਦਿੱਲੀ ਚਲ ਰਹੇ ਕਿਸਾਨੀ ਸੰਘਰਸ਼ ਨੂੰ 6 ਮਹੀਨੇ ਪੂਰੇ ਹੋਣ ਵਾਲੇ ਜਿਸਦੇ ਸਬੰਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਵਲੋਂ ਕਾਲੀਆਂ ਝੰਡੀਆਂ ਲਗਾਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
26 ਮਈ ਨੂੰ ਕਿਸਾਨ ਕਾਲੀਆਂ ਝੰਡੀਆਂ ਲੈ ਕੇ ਕਰਨਗੇ ਵਿਰੋਧ - United Farmers Front
ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ਵਿੱਚ ਧਰਨੇ ਜਾਰੀ ਹਨ। 26 ਮਈ ਨੂੰ ਦਿੱਲੀ ਚਲ ਰਹੇ ਕਿਸਾਨੀ ਸੰਘਰਸ਼ ਨੂੰ 6 ਮਹੀਨੇ ਪੂਰੇ ਹੋਣ ਵਾਲੇ ਜਿਸਦੇ ਸਬੰਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਵਲੋਂ ਕਾਲੀਆਂ ਝੰਡੀਆਂ ਲਗਾਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਸਬੰਧੀ ਕਿਸਾਨਾਂ ਦੀ ਸਰਹਿੰਦ ਵਿਖੇ ਹੋਈ ਮੀਟਿੰਗ 26 ਮਈ ਨੂੰ ਕਾਲਾ ਦਿਵਸ ਮਨਾਉਂਣ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਕਿਸਾਨ ਆਗੂ ਨਿਰਮਲ ਸਿੰਘ ਰਿਉਣਾ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਕਿਸਾਨੀ ਅਤੇ ਹੋਂਦ ਨੂੰ ਬਚਾਉਂਣ ਦੀ ਲੜਾਈ ਵਿਚ 470 ਦੇ ਕਰੀਬ ਕਿਸਾਨ ਸ਼ਹੀਦ ਹੋ ਚੁਕੇ ਹਨ ਪ੍ਰਤੂ ਕਿਸਾਨ ਦਿੱਲੀ ਦੀਆਂ ਬਰੂਹਾ ਤੇ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਕੇਂਦਰ ਸਰਕਾਰ ਦੀਆਂ ਜੜ੍ਹਾ ਹਿਲਾਕੇ ਖੇਤੀ ਕਾਨੂੰਨ ਰੱਦ ਕਰੳਣਗੇ।
ਕਿਸਾਨ ਆਗੂਆਂ ਨੇ ਕਿਹਾ ਕਿ 26 ਮਈ ਨੂੰ ਕਾਲਾ ਦਿਵਸ ਮਨਾਇਆ ਜਾਵੇਗਾ ਜਿਸ ਸਬੰਧੀ ਪਿੰਡਾਂ ਵਿਚ ਟੀਮਾਂ ਦਾ ਗਠਨ ਕਰਕੇ ਹਰ ਪਿੰਡ ਅਤੇ ਮਹੁੱਲੇ ਵਿਚ ਘਰਾਂ ਅਤੇ ਵਾਹਨਾ ਤੇ ਕਾਲੇ ਝੰਡੇ ਲਗਾਏ ਜਾਣਗੇ ਤੇ ਕੇਂਦਰ ਸਰਕਾਰ ਦੇ ਪੁਤਲੇ ਸਾੜੇ ਜਾਣਗੇ। ਇਸ ਤੋਂ ਇਲਾਵਾ ਕਾਲੇ ਝੰਡਿਆਂ ਨਾਲ 2022 ਵਿਧਾਨ ਸਭਾ ਚੋਣਾਂ ਦੋਰਾਨ ਸਾਰੀਆਂ ਰਾਜਨੀਤਕ ਪਾਰਟੀ ਦੇ ਆਗੂਆਂ ਨੂੰ ਕਾਲੇ ਝੰਡੇ ਦਿਖਾਕੇ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਕਿਸਾਨ ਆਗੂਆ ਨੇ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 26 ਮਈ ਨੂੰ ਕਿਸਾਨਾਂ ਦੇ ਸਾਥ ਦੇਣ।