ਸ੍ਰੀ ਫਤਹਿਗੜ੍ਹ:ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਸੰਯੁਕਤ ਅਧਿਆਪਕ ਫਰੰਟ ਵੱਲੋਂ ਇੱਕ ਵਾਰ ਫਿਰ ਸਰਕਾਰ ਖ਼ਿਲਾਫ ਰੋਸ ਮਾਰਚ ਦਾ ਐਲਾਨ ਕੀਤਾ ਗਿਆ ਹੈ। ਇਹ ਰੋਸ ਮਾਰਚ ਅਧਿਆਪਕ ਦਿਵਸ ਮੌਕੇ 5 ਸਤੰਬਰ ਨੂੰ ਕੀਤਾ ਜਾਵੇਗਾ। ਇਸ ਦਿਨ ਸ੍ਰੀ ਫਤਹਿਗੜ੍ਹ ਸਾਹਿਬ ‘ਚ ਅਧਿਆਪਕਾਂ ਦੇ ਸਨਮਾਨ ਵਿੱਚ ਸਰਕਾਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ‘ਤੇ ਅਧਿਆਪਕਾਂ ਨਾਲ ਵਾਅਦਾ ਖ਼ਿਲਾਫ਼ੀ ਦੇ ਇਲਜ਼ਾਮ ਲਗਾਏ ਗਏ ਹਨ।
5 ਸਤੰਬਰ ਨੂੰ ਸਾਂਝਾ ਅਧਿਆਪਕ ਮੋਰਚਾ ਕਰੇਗਾ ਮੁੱਖ ਮੰਤਰੀ ਦੇ ਪ੍ਰੋਗਰਾਮ ਦਾ ਵਿਰੋਧ ਇਸ ਦੀ ਤਿਆਰੀ ਸਬੰਧੀ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਵੱਖ-ਵੱਖ ਅਧਿਆਪਕ ਸੰਸਥਾਵਾਂ ਦੇ ਆਗੂਆਂ ਵੱਲੋਂ ਮੀਟਿੰਗ ਕੀਤੀ ਗਈ ਹੈ। ਇਸ ਮੌਕੇ ਆਗੂਆਂ ਨੇ ਕਿਹਾ, ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਅਧਿਆਪਕਾਂ ਦੇ ਸਨਮਾਨ ਦੀ ਗੱਲ ਕਰ ਰਹੀ ਹੈ, ਉੱਥੇ ਹੀ ਦੂਜੇ ਪਾਸੇ ਅਧਿਆਪਕਾਂ ਦੀਆਂ ਚੁੰਨੀਆਂ ਅਤੇ ਪੱਗਾਂ ਨੂੰ ਪੈਰਾਂ ਵਿੱਚ ਰੋਲ ਰਹੀ ਹੈ।
ਇਨ੍ਹਾਂ ਆਗੂਆਂ ਦਾ ਕਹਿਣਾ ਹੈ, ਪੰਜਾਬ ਸਰਕਾਰ ਅਧਿਆਪਕਾਂ ਨੂੰ ਸਨਾਮਾਨ ਦੇ ਨਾਮ ‘ਤੇ ਸਿਰਫ਼ ਇੱਕ ਡਰਾਮਾ ਕਰ ਰਹੀ ਹੈ। ਉਨ੍ਹਾਂ ਨੇ ਕਿਹਾ, ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪਰ ਸਰਕਾਰ ਸਾਡੀ ਇੱਕ ਵੀ ਮੰਗ ਪੂਰੀ ਨਹੀਂ ਕਰ ਰਹੀ
ਇਨ੍ਹਾਂ ਆਗੂਆਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਵਾਅਦਾ ਖ਼ਿਲਾਫ਼ੀ ਦੇ ਇਲਜ਼ਾਮ ਲਗਾਏ ਹਨ। ਇਨ੍ਹਾਂ ਦਾ ਕਹਿਣਾ ਹੈ, ਕਿ ਮੁੱਖ ਮੰਤਰੀ ਕੈਪਟਨ ਨੇ 2017 ਦੀਆਂ ਚੋਣਾਂ ਦੌਰਾਨ ਉਨ੍ਹਾਂ ਨਾਲ ਵਾਅਦਾ ਕੀਤਾ ਸੀ, ਕਿ ਸੂਬੇ ਵਿੱਚ ਉਨ੍ਹਾਂ ਦੀ ਸਰਕਾਰ ਆਉਣ ‘ਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ, ਪਰ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਉਨ੍ਹਾਂ ਦੀਆਂ ਮੰਗਾਂ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ।
ਇਹ ਵੀ ਪੜ੍ਹੋ:ਮੋਗਾ ਝੜਪ:ਪੁਲਿਸ ਦਾ ਵੱਡਾ ਐਕਸ਼ਨ, 17 ਕਿਸਾਨਾਂ ਆਗੂਆਂ ਸਣੇ 200 ਤੋਂ ਵੱਧ ਲੋਕਾਂ 'ਤੇ ਪਰਚੇ ਦਰਜ