ਫਤਹਿਗੜ੍ਹ ਸਾਹਿਬ : ਬੀਤੇ ਕੁਝ ਸਮੇਂ ਤੋਂ ਪੰਜਾਬ ਵਿਚ ਜਾਅਲੀ ਜਾਤੀ ਦਸਤਾਵੇਜਾਂ ਨੂੰ ਅਧਾਰ ਬਣਾ ਕੇ ਨੌਕਰੀਆਂ ਪਾਉਣ ਵਾਲਿਆਂ ਖਿਲਾਫ਼ ਕਾਰਵਾਈ ਦੀ ਮੰਗ ਲਗਾਤਾਰ ਉੱਠ ਰਹੀ ਹੈ। ਇਸ ਨੂੰ ਲੈਕੇ ਆਮ ਲੋਕਾਂ ਤੋਂ ਲੈਕੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਵੀ ਨਿਖੇਧੀ ਕੀਤੀ ਜਾ ਰਹੀ ਹੈ। ਜਾਅਲੀ ਸਰਟੀਫਿਕੇਟਾਂ ਜਰੀਏ ਸਰਕਾਰੀ ਨੌਕਰੀਆਂ ਪਾਉਣ ਵਾਲਿਆਂ ਖ਼ਿਲਾਫ਼ ਸਖਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਇਸ ਹੀ ਤਹਿਤ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਲਖਵੀਰ ਸਿੰਘ ਰਾਏ ਵੱਲੋਂ ਬਲਾਕ ਵਿਕਾਸ ਪੰਚਾਇਤ ਦਫ਼ਤਰ ਸਰਹਿੰਦ ਵਿਖੇ ਇਸ ਮਾਮਲੇ ਦੀ ਨਿਖੇਧੀ ਕੀਤੀ ਹੈ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਜਿਹੇ ਲੋਕਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।
Fathigarh sahib News: ਜਾਅਲੀ ਜਾਤੀ ਸਰਟੀਫਿਕੇਟ ਲੈਣ ਵਾਲੇ ਸਰਕਾਰ ਦੀ ਰਾਡਾਰ 'ਤੇ, ਜਲਦ ਹੋਵੇਗੀ ਕਾਰਵਾਈ: ਵਿਧਾਇਕ ਲਖਵੀਰ ਰਾਏ - aap
ਪੰਜਾਬ ਵਿਚ ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫਿਕੇਟ ਬਣਾ ਕੇ ਅਨੁਸੂਚਿਤ ਜਾਤੀ ਦੇ ਵਰਗ ਨਾਲ ਬੇਇਨਸਾਫ਼ੀ ਕੀਤੀ ਗਈ ਹੈ। ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਵੱਲੋਂ ਬਲਾਕ ਵਿਕਾਸ ਪੰਚਾਇਤ ਦਫ਼ਤਰ ਸਰਹਿੰਦ ਵਿਖੇ ਕਿਹਾ ਕਿ ਜਿਨ੍ਹਾਂ ਨੇ ਜਾਅਲੀ ਸਰਟੀਫਿਕੇਟ ਬਣਾਏ ਹਨ ਉਹ ਲੋਕ ਦੂਜਿਆਂ ਦੇ ਹੱਕ ਮਾਰ ਰਹੇ ਹਨ।
ਜਾਅਲੀ ਜਾਤੀ ਸਰਟੀਫਿਕੇਟ ਲਗਾ ਕੇ ਨੌਕਰੀ:ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਬਹੁਤ ਗੰਭੀਰ ਹੈ, ਜਿਸ ਤਹਿਤ ਹਰ ਭ੍ਰਿਸ਼ਟ ਲੋਕਾਂ ਖਿਲਾਫ ਕਾਨੂੰਨੀ ਕਾਰਵਾਈ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜਾਅਲੀ ਜਾਤੀ ਸਰਟੀਫਿਕੇਟ ਲਗਾ ਕੇ ਨੌਕਰੀ ਲੈਣ ਵਾਲਿਆਂ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾ ਰਹੀ ਹੈ, ਬੀਤੇ ਦਿਨ 20 ਵਿਅਕਤੀਆਂ ਦੇ ਜਾਅਲੀ ਜਾਤੀ ਸਰਟੀਫਿਕੇਟ ਰੱਦ ਕੀਤੇ ਗਏ ਹਨ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਲੋਕ ਇਸ ਕਾਰਵਾਈ ਹੇਠ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਤੋਂ ਮੰਗ ਕਰਦੇ ਹਾਂ ਕਿ ਜਲਦੀ ਤੋਂ ਜਲਦੀ ਇਸ ਮਸਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ।
- ਖ਼ਤਰੇ 'ਚ ਪੰਜਾਬ ਦੀ ਸਨਅਤ, ਇੰਡਸਟਰੀਆਂ ਕਰ ਰਹੀਆਂ ਪਲਾਇਨ, ਕਈ ਬੰਦ ਹੋਣ ਦੀ ਕਗਾਰ 'ਤੇ, ਵੇਖੋ ਖਾਸ ਰਿਪੋਰਟ
- Pink Bollworm Attack: ਮਾਲਵੇ ਖੇਤਰ ਵਿੱਚ ਨਰਮੇ ਉੱਤੇ ਗੁਲਾਬੀ ਸੁੰਡੀ ਦੀ ਮਾਰ, ਕਿਸਾਨਾਂ ਦੀ ਵਧੀ ਚਿੰਤਾ
- ਚੰਡੀਗੜ੍ਹ ਦੌਰੇ 'ਤੇ ਭਾਜਪਾ ਕੌਂਮੀ ਪ੍ਰਧਾਨ ਜੇਪੀ ਨੱਢਾ, ਪਹਿਲਾਂ ਕੈਪਟਨ ਤੇ ਫਿਰ ਖੱਟਰ ਨਾਲ ਕੀਤੀ ਮੁਲਾਕਾਤ
ਲੋਕਾਂ ਦੀ ਸਮੱਸਿਆਵਾਂ ਦੇ ਨਿਪਟਾਰੇ ਲਈ ਕੀਤੀਆਂ ਜਾ ਰਹੀਆਂ ਬੈਠਕਾਂ :ਜ਼ਿਕਰਯੋਗ ਹੈ ਕਿ ਵਿਧਾਇਕ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਵਿਚ ਸੰਗਤ ਦਰਸ਼ਨ ਤਹਿਤ ਲੋਕਾਂ ਦੀਆਂ ਸਮਸਿਆਵਾਂ ਸੁਣੀਆਂ ਗਈਆਂ ਇਸ ਮੌਕੇ ਜ਼ਿਲ੍ਹਾ ਵਿਕਾਸ ਪੰਚਾਇਤ ਅਫਸਰ ਹਿਤੇਸ਼ ਕਪਿਲਾ, ਬਲਾਕ ਵਿਕਾਸ ਪੰਚਾਇਤ ਅਫਸਰ ਰਮੇਸ਼ ਕੁਮਾਰ ਮੌਜੂਦ ਰਹੇ। ਵਿਧਾਇਕ ਲਖਵੀਰ ਸਿੰਘ ਰਾਏ ਨੇ ਦੱਸਿਆ ਕਿ ਉਕਤ ਪ੍ਰੋਗਰਾਮ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰੱਖਿਆ ਗਿਆ ਹੈ,ਉਹ ਪਿੰਡਾਂ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਕੀਤੀ ਜਾਂਦੀ ਹੈ। ਸਬੰਧਤ ਅਫਸਰਾਂ ਨੂੰ ਮੌਕੇ 'ਤੇ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਇਸ ਮੌਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ,ਕੁਝ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ, ਬਾਕੀ ਰਹਿੰਦੀਆਂ ਸਮੱਸਿਆਵਾਂ ਸਬੰਧੀ ਵੀ ਸਬੰਧਤ ਵਿਭਾਗਾਂ ਨੂੰ ਆਦੇਸ਼ ਜਾਰੀ ਕੀਤੇ ਗਏ।