ਪੰਜਾਬ

punjab

ETV Bharat / state

ਫ਼ਤਿਹਗੜ੍ਹ ਸਾਹਿਬ: ਸੂਏ 'ਚ ਤੈਰਦੇ ਮਿਲੇ ਗੁਟਕਾ ਸਾਹਿਬ ਦੇ ਬਿਰਧ ਅੰਗ

ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਨਲਿਨੀ ਵਿੱਚੋਂ ਲੰਘਦੇ ਸੂਏ ਵਿੱਚੋਂ ਗੁਟਕਾ ਸਾਹਿਬ ਦੇ ਪੱਤਰੇ ਪਾਣੀ ਵਿੱਚੋਂ ਵਹਿੰਦੇ ਦੇਖੇ ਗਏ। ਐਸਜੀਪੀਸੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਇਹ ਪੱਤਰੇ ਬਿਰਧ ਅਵਸਥਾ ਵਿੱਚ ਹੋਣ ਕਾਰਨ ਕਿਸੇ ਵਿਅਕਤੀ ਵੱਲੋਂ ਪਾਣੀ ਵਿੱਚ ਜਲ ਪ੍ਰਵਾਹ ਕੀਤੇ ਲਗਦੇ ਹਨ।

limbs of Gutka Sahib found floating in fatehgarh sahib
ਫ਼ਤਿਹਗੜ੍ਹ ਸਾਹਿਬ: ਸੂਏ 'ਚ ਤੈਰਦੇ ਮਿਲੇ ਗੁਟਕਾ ਸਾਹਿਬ ਦੇ ਬਿਰਧ ਅੰਗ

By

Published : Jun 16, 2020, 2:44 PM IST

ਸ੍ਰੀ ਫਤਿਹਗੜ੍ਹ ਸਾਹਿਬ: ਜ਼ਿਲ੍ਹਾ ਦੇ ਪਿੰਡ ਨਲਿਨੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਿੱਚੋਂ ਲੰਘਦੇ ਸੂਏ ਵਿੱਚੋਂ ਗੁਟਕਾ ਸਾਹਿਬ ਦੇ ਪੱਤਰੇ ਪਾਣੀ ਵਿੱਚੋਂ ਵਹਿੰਦੇ ਦੇਖੇ ਗਏ, ਜਿਨ੍ਹਾਂ ਨੂੰ ਨਾਲ ਦੇ ਖੇਤਾਂ ਵਿੱਚ ਜੀਰੀ ਲਾ ਰਹੇ ਵਿਅਕਤੀ ਨੇ ਦੇਖ ਕੇ ਪਿੰਡ ਦੇ ਗ੍ਰੰਥੀ ਸਿੰਘ ਨੂੰ ਸੂਚਿਤ ਕੀਤਾ। ਉਨ੍ਹਾਂ ਵੱਲੋਂ ਇਹ ਪੱਤਰੇ ਇਕੱਠੇ ਕੀਤੇ ਗਏ ਅਤੇ ਪਿੰਡ ਦੇ ਗ੍ਰੰਥੀ ਸਿੰਘ ਵੱਲੋਂ ਇਹ ਸੂਚਨਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਪ੍ਰਬੰਧਕਾਂ ਨੂੰ ਦਿੱਤੀ ਗਈ।

ਵੇਖੋ ਵੀਡੀਓ

ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਇਹ ਪੱਤਰੇ ਬਿਰਧ ਅਵਸਥਾ ਵਿੱਚ ਹੋਣ ਕਾਰਨ ਕਿਸੇ ਵਿਅਕਤੀ ਵੱਲੋਂ ਪਾਣੀ ਵਿੱਚ ਜਲ ਪ੍ਰਵਾਹ ਕੀਤੇ ਲਗਦੇ ਹਨ।

ਉਨ੍ਹਾਂ ਸਮੁੱਚੀ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਬਿਰਧ ਅਵਸਥਾ ਵਿੱਚ ਹੋਣ ਕਰਕੇ ਕਿਸੇ ਵੀ ਗੁਟਕਾ ਸਾਹਿਬ ਨੂੰ ਜਲ ਪ੍ਰਵਾਹ ਨਾ ਕੀਤਾ ਜਾਵੇ ਸਗੋਂ ਆਪਣੇ ਨਜ਼ਦੀਕੀ ਗੁਰਦੁਆਰਾ ਸਾਹਿਬਾਨ ਵਿੱਚ ਪਹੁੰਚਾਏ ਜਾਣ ਤਾਂ ਜੋ ਉਨ੍ਹਾਂ ਦਾ ਗੁਰੂ ਮਰਿਆਦਾ ਅਨੁਸਾਰ ਸਸਕਾਰ ਕੀਤਾ ਜਾ ਸਕੇ।

ਇਹ ਵੀ ਪੜ੍ਹੋ: ਮਜ਼ਦੂਰਾਂ ਦੀ ਥਾਂ ਆਪਣੇ ਬੱਚਿਆਂ ਤੋਂ ਝੋਨਾ ਲਵਾਉਣ ਲਈ ਮਜਬੂਰ ਕਿਸਾਨ

ਇਸ ਮੌਕੇ ਪਿੰਡ ਨਲੀਨੀ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਦੇ ਇੱਕ ਵਿਅਕਤੀ ਵੱਲੋਂ ਫੋਨ ਕਰਕੇ ਦੱਸਿਆ ਗਿਆ ਕਿ ਸੂਏ ਵਿੱਚ ਗੁਟਕਾ ਸਾਹਿਬ ਦੇ ਪੱਤਰੇ ਖਿੱਲਰੇ ਜਾ ਰਹੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਉਨ੍ਹਾਂ ਨੂੰ ਇਹ ਸਾਰੇ ਗੁਟਕਾ ਸਾਹਿਬ ਦੇ ਪੱਤਰੇ ਇਕੱਠੇ ਕੀਤੇ।

ABOUT THE AUTHOR

...view details