ਫ਼ਤਿਹਗੜ੍ਹ ਸਾਹਿਬ: ਅਯੋਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਭੂਮੀ ਪੂਜਨ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਕੀਤੀਆਂ ਟਿੱਪਣੀਆਂ ਦਾ ਮਾਮਲਾ ਭੱਖ ਚੁੱਕਿਆ ਹੈ। ਸਿੱਖ ਇਤਿਹਾਸ ਬਾਰੇ ਕੀਤੀਆਂ ਇਨ੍ਹਾਂ ਟਿੱਪਣੀਆਂ ਨੂੰ ਲੈ ਕੇ ਸਿੱਖ ਜਗਤ ਵਿੱਚ ਤਿੱਖੀ ਪ੍ਰਤੀਕਿਰਿਆ ਵੇਖਣ ਨੂੰ ਮਿਲ ਰਹੀ। ਸ਼੍ਰੋਣਮੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਸੀਨੀਅਰ ਮੈਂਬਰਾਂ ਨੇ ਇਨ੍ਹਾਂ ਟਿੱਪਣੀਆਂ ਦੀ ਨਿੰਦਾ ਕੀਤੀ ਹੈ।
ਇਸੇ ਤਰ੍ਹਾਂ ਹੀ ਫਤਿਹਗੜ੍ਹ ਸਾਹਿਬ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਵਿਰੋਧੀ ਧਿਰ ਦੇ ਨੇਤਾ ਗੁਰਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਕਿ ਇਕਬਾਲ ਸਿੰਘ ਵੱਲੋਂ ਇਹ ਸਿਰਫ ਮੌਕੇ ਦੀ ਸਰਕਾਰ ਨੂੰ ਖੁਸ਼ ਕਰਨ ਦੇ ਲਈ ਕਿਹਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਆਨੰਦਪੁਰ ਸਾਹਿਬ ਵਿਖੇ ਸਿੱਖ ਪੰਥ ਦੀ ਸਥਾਪਨਾ ਕੀਤੀ ਗਈ ਸੀ ਜਿਸ ਵਿੱਚ ਉਨ੍ਹਾਂ ਵੱਲੋਂ ਜਾਤ ਪਾਤ ਦਾ ਭੇਦਭਾਵ ਖ਼ਤਮ ਕੀਤਾ ਗਿਆ ਪਰ ਗਿਆਨੀ ਇਕਬਾਲ ਸਿੰਘ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਜਾਤ ਪਾਤ ਪ੍ਰਤੀ ਟਿੱਪਣੀ ਕਰਨਾ ਬਹੁਤ ਹੀ ਨਿੰਦਣਯੋਗ ਹੈ।