ਪੰਜਾਬ

punjab

ETV Bharat / state

ਪੰਥ ਨੂੰ ਜਿਉਂਦਾ ਰੱਖਣ ਲਈ ਅਕਾਲ ਤਖ਼ਤ ਨੂੰ ਆਜ਼ਾਦ ਕਰਨ ਦੀ ਲੋੜ: ਭਾਈ ਰਣਜੀਤ ਸਿੰਘ

ਫਤਿਹਗੜ੍ਹ ਸਾਹਿਬ ਵਿਖੇ ਪੰਥਕ ਅਕਾਲੀ ਲਹਿਰ ਵੱਲੋਂ ਪੰਥਕ ਕਾਨਫਰੰਸ ਕੀਤੀ ਗਈ, ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਸਮੇਤ ਹੋਰ ਪੰਥਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।

ਫ਼ੋਟੋ

By

Published : Oct 2, 2019, 9:32 PM IST

ਫਤਿਹਗੜ੍ਹ ਸਾਹਿਬ: ਸ਼ਹਿਰ ਵਿੱਚ ਪੰਥਕ ਅਕਾਲੀ ਲਹਿਰ ਵੱਲੋਂ ਪੰਥਕ ਕਾਨਫਰੰਸ ਕੀਤੀ ਗਈ, ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਸਮੇਤ ਹੋਰ ਪੰਥਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਪੰਥਕ ਅਕਾਲੀ ਲਹਿਰ ਪੰਥ ਦਾ ਚੌਕੀਦਾਰ ਬਣ ਕੇ ਸਿੱਖਾਂ ਦੇ ਪਵਿੱਤਰ ਗੁਰਧਾਮਾਂ, ਪੰਥਕ ਅਦਾਰਿਆਂ ਤੇ ਕੌਮੀ ਸਰਮਾਏਦਾਰ ਦੀ ਪਵਿੱਤਰਤਾ ਤੇ ਸੁਰੱਖਿਆ ਨੂੰ ਕਾਇਮ ਦਾਇਮ ਰੱਖਣ ਲਈ ਉਦੋਂ ਤੱਕ ਜੂਝਦੀ ਰਹੇਗੀ ਜਦੋਂ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਕਮੇਟੀ ਅਤੇ ਧਾਰਮਿਕ ਅਦਾਰੇ ਭ੍ਰਿਸ਼ਟ ਨਿਜ਼ਾਮ ਅਤੇ ਇੱਕ ਪਰਿਵਾਰ ਦੇ ਕਬਜ਼ੇ ਵਿੱਚੋਂ ਆਜ਼ਾਦ ਨਹੀਂ ਕਰਵਾ ਲਏ ਜਾਂਦੇ।

ਵੀਡੀਓ

ਪੰਥਕ ਅਕਾਲੀ ਲਹਿਰ ਵੱਲੋਂ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਛੇਤੀ ਤੋਂ ਛੇਤੀ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਮੌਜੂਦਾ ਸ਼੍ਰੋਮਣੀ ਕਮੇਟੀ ਦੀ ਮਿਆਦ ਚਿਰੋਕਣੀ ਪੁੱਗ ਚੁੱਕੀ ਹੈ ਤੇ ਬਾਦਲ ਪਰਿਵਾਰ ਦੇ ਕਬਜ਼ੇ ਵਾਲੇ ਪ੍ਰਬੰਧਕ ਗ਼ੈਰ ਵਿਧਾਨਕ ਤੌਰ 'ਤੇ ਸ਼੍ਰੋਮਣੀ ਕਮੇਟੀ 'ਤੇ ਕਾਬਜ਼ ਹਨ ਜੋ ਸਿੱਖ ਕੌਮ ਨੂੰ ਬਿਲਕੁਲ ਵੀ ਪ੍ਰਵਾਨ ਨਹੀਂ।

ਪੰਥਕ ਲਹਿਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵੀ ਲੋਕ ਸਭਾ ਤੇ ਵਿਧਾਨ ਸਭਾ ਦੀਆਂ ਚੋਣਾਂ ਵਾਂਗ ਹਰੇਕ ਪੰਜ ਸਾਲ ਬਾਅਦ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਸਰਕਾਰ ਨੇ ਚੋਣਾਂ ਕਰਵਾਉਣ ਵਿੱਚ ਢਿੱਲ ਮੱਠ ਜਾਂ ਜਾਣ ਬੁੱਝ ਕੇ ਗ਼ੈਰ ਸੰਵਿਧਾਨਕ ਨੀਤੀ ਧਾਰੀ ਰੱਖੀ ਤਾਂ ਪੰਥਕ ਅਕਾਲੀ ਲਹਿਰ ਅੰਦੋਲਨ ਛੇੜੇਗੀ ਤੇ ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਨਾਜਾਇਜ਼ ਕਬਜ਼ਾ ਛੁਡਵਾ ਕੇ ਰਹੇਗੀ।

ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਪੰਥ ਨੂੰ ਜਿਉਂਦਾ ਰੱਖਣ ਲਈ ਅਕਾਲ ਤਖ਼ਤ ਨੂੰ ਸੁਤੰਤਰ ਕਰਵਾਉਣ ਦੀ ਅੱਜ ਸਖਤ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਪੰਥ ਦੋਖੀਆਂ ਨੇ ਗੁਰੂ ਘਰ ਦੀਆਂ ਜਾਇਦਾਦਾਂ ਨੂੰ ਨਿੱਜੀ ਟਰੱਸਟ ਬਣਾ ਕੇ ਰੱਖ ਦਿੱਤਾ ਹੈ ਜਿਸ ਨੂੰ ਸੰਭਾਲਣ ਦੀ ਬਹੁਤ ਲੋੜ ਹੈ।

ਪੰਥਕ ਅਕਾਲੀ ਲਹਿਰ ਦੇ ਸਰਪ੍ਰਸਤ ਸਰਪ੍ਰਸਤ ਬਾਬਾ ਸਰਬਜੋਤ ਸਿੰਘ ਬੇਦੀ ਅਤੇ ਜਨਰਲ ਸਕੱਤਰ ਜਸਜੀਤ ਸਿੰਘ ਸਮੁੰਦਰੀ , ਸੰਤ ਹਰੀ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਰੰਧਾਵਾ ਮੈਂਬਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਅਤੇ ਕਰਵਾਉਣ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦੇ ਕੇ ਸਿੱਖ ਕੌਮ ਨੂੰ ਬਣਦਾ ਇਨਸਾਫ ਦਿੱਤਾ ਜਾਵੇ ।

ABOUT THE AUTHOR

...view details