ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਨਾਲ ਪੰਜਾਬ ਸਰਕਾਰ ਵੱਲੋਂ ਮੀਟਿੰਗ ਤੋਂ ਭੱਜਣ ਕਾਰਨ ਰੋਹ ਵਿੱਚ ਆਏ ਮੁਲਾਜ਼ਮ ਅਤੇ ਪੈਨਸ਼ਨਰਜ਼ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਤੇ ਰੋਸ ਧਰਨਾ ਦਿੱਤਾ ਗਿਆ ਅਤੇ ਜੰਮ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।
ਮੁਲਾਜ਼ਮਾਂ ਵੱਲੋਂ ਜਿੱਥੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਝੂਠ ਦਾ ਭਾਂਡਾ ਲੋਕਾਂ ਦੀ ਕਚਹਿਰੀ ਵਿੱਚ ਭੰਡਿਆ ਗਿਆ, ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਨਾਲ ਅਮਰਿੰਦਰ ਸਿੰਘ ਅਤੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਵੀ ਸਾੜਿਆ ਗਿਆ।