ਫ਼ਤਹਿਗੜ੍ਹ ਸਾਹਿਬ: ਪੂਰੇ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਅ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੀ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ।
ਬੱਸੀ ਪਠਾਣਾਂ ਵਿਖੇ ਸਿਹਤ ਵਿਭਾਗ ਦੀ ਟੀਮ ਦਾ ਫੁੱਲ ਬਰਸਾ ਕੇ ਕੀਤਾ ਗਿਆ ਸਵਾਗਤ
ਬੱਸੀ ਪਠਾਣਾਂ ਵਿਖੇ ਐਸ.ਐਮ.ਓ. ਡਾ. ਨਿਰਮਲ ਕੌਰ ਦੀ ਅਗਵਾਈ ਵਿੱਚ ਕੋਵਿਡ-19 ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀ ਟੀਮ ਘਰ-ਘਰ ਤੱਕ ਪਹੁੰਚੀ, ਇਸੇ ਦੌਰਾਨ ਲੋਕਾਂ ਨੇ ਫੁੱਲ ਬਰਸਾ ਕੇ ਟੀਮ ਦੀ ਹੌਂਸਲਾ ਅਫਜ਼ਾਈ ਕੀਤੀ।
ਬੱਸੀ ਪਠਾਣਾਂ ਵਿਖੇ ਐਸ.ਐਮ.ਓ. ਡਾ. ਨਿਰਮਲ ਕੌਰ ਦੀ ਅਗਵਾਈ ਵਿੱਚ ਕੋਵਿਡ-19 ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀ ਟੀਮ ਘਰ-ਘਰ ਤੱਕ ਪਹੁੰਚੀ, ਇਸੇ ਦੌਰਾਨ ਲੋਕਾਂ ਨੇ ਫੁੱਲ ਬਰਸਾ ਕੇ ਟੀਮ ਦੀ ਹੌਂਸਲਾ ਅਫਜ਼ਾਈ ਕੀਤੀ।
ਇਸ ਮੌਕੇ ਐਸ.ਐਮ.ਓ. ਡਾ. ਨਿਰਮਲ ਕੌਰ ਨੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਵਰਗੀ ਭਿਆਨਕ ਮਹਾਂਮਾਰੀ ਖ਼ਿਲਾਫ਼ ਇਸ ਜੰਗ ਨੂੰ ਸਮਾਜਿਕ ਦੂਰੀ ਬਣਾ ਕੇ ਹੀ ਜਿੱਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਸਿਹਤ ਵਿਭਾਗ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਆਪਣੇ ਪਰਿਵਾਰ ਤੇ ਸਮਾਜ ਦੀ ਸੁਰੱਖਿਆ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।