ਪੰਜਾਬ

punjab

ETV Bharat / state

ਬਿਜਲੀ ਦੀਆਂ ਦਰਾਂ 'ਚ ਵਾਧੇ ਖ਼ਿਲਾਫ਼ ਲੋਕਾਂ 'ਚ ਰੋਸ - punjab power tariff hike latest news

ਪੰਜਾਬ ਸਰਕਾਰ ਵੱਲੋਂ ਬਿਜਲੀ ਦੀਆਂ ਦਰਾਂ ਦੇ ਵਾਧੇ ਦੇ ਫ਼ੈਸਲੇ ਨੂੰ ਲੈ ਕੇ ਲੋਕਾਂ ਵਿਚ ਰੋਸ ਵੇਖਣ ਨੂੰ ਮਿਲ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਵਧਾਈਆਂ ਗਈਆਂ ਬਿਜਲੀ ਦੀਆਂ ਦਰਾਂ ਨਾਲ ਲੋਕਾਂ 'ਤੇ ਬੋਝ ਪਵੇਗਾ।

ਬਿਜਲੀ ਦੀਆਂ ਦਰਾਂ ਦੇ ਵਾਧੇ
ਬਿਜਲੀ ਦੀਆਂ ਦਰਾਂ ਦੇ ਵਾਧੇ

By

Published : Jan 9, 2020, 3:45 PM IST

ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਸਰਕਾਰ ਵੱਲੋਂ ਬਿਜਲੀ ਦੀਆਂ ਦਰਾਂ ਦੇ ਵਾਧੇ ਦੇ ਫੈਸਲੇ ਨੂੰ ਲੈ ਕੇ ਲੋਕਾਂ ਵਿਚ ਰੋਸ ਵੇਖਣ ਨੂੰ ਮਿਲ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਹੋਰ ਰਾਜਾਂ ਨਾਲੋਂ ਬਿਜਲੀ ਮਹਿੰਗੀ ਹੈ। ਪੰਜਾਬ ਸਰਕਾਰ ਵੱਲੋਂ ਵਧਾਈਆਂ ਗਈਆਂ ਬਿਜਲੀ ਦੀਆਂ ਦਰਾਂ ਨਾਲ ਲੋਕਾਂ 'ਤੇ ਬੋਝ ਪਵੇਗਾ, ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਫ਼ੈਸਲੇ ਨੂੰ ਵਾਪਸ ਲਿਆ ਜਾਵੇ।

ਵੇਖੋ ਵੀਡੀਓ

ਇਸ ਮੌਕੇ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਦਰਾਂ ਵਿੱਚ ਵਾਧਾ ਕਰਕੇ ਲੋਕਾਂ 'ਤੇ ਬੋਝ ਪਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਹਰਿਆਣਾ, ਦਿੱਲੀ ਤੇ ਜੰਮੂ ਕਸ਼ਮੀਰ ਦੇ ਵਿੱਚ ਬਿਜਲੀ ਸਸਤੀ ਹੈ ਪਰ ਪੰਜਾਬ ਦੇ ਵਿੱਚ ਬਿਜਲੀ ਬਣਨ ਦੇ ਬਾਵਜੂਦ ਵੀ ਰੇਟਾਂ ਵਿੱਚ ਭਾਰੀ ਵਾਧਾ ਹੋ ਰਿਹਾ ਹੈ, ਜਿਸ ਨਾਲ ਮੱਧ ਵਰਗ ਲੋਕਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜੋ: 17 ਦੇਸ਼ਾਂ ਦੇ ਰਾਜਦੂਤ ਜੰਮੂ-ਕਸ਼ਮੀਰ ਦੇ ਦੌਰੇ 'ਤੇ, EU ਨਹੀਂ ਹੋਇਆ ਸ਼ਾਮਲ

ਲੋਕਾਂ ਦਾ ਕਹਿਣਾ ਸੀ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਜੋ ਬਿਜਲੀ ਦੇ ਬਿੱਲ ਦੋ ਮਹੀਨਿਆਂ ਦਾ ਇਕੱਠਾ ਆਉਂਦਾ ਹੈ ਉਨ੍ਹਾਂ ਨੂੰ ਮਹੀਨੇ ਦੇ ਮਹੀਨੇ ਲਾਗੂ ਕੀਤਾ ਜਾਵੇ। ਤਾਂ ਜੋ ਬਿਜਲੀ ਦੇ ਰੇਟਾਂ ਵਿਚ ਗਿਰਾਵਟ ਆ ਸਕੇ। ਉਹ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਬਿਜਲੀ ਦੇ ਦਰਾਂ ਵਿਚ ਵਾਧਾ ਨਾ ਕੀਤਾ ਜਾਵੇ ਜਿਸ ਦੇ ਨਾਲ ਆਮ ਜਨਤਾ ਨੂੰ ਕੁਝ ਰਾਹਤ ਮਿਲ ਸਕੇ।

ABOUT THE AUTHOR

...view details