ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਦੇ ਵਿੱਚ ਲੌਕਡਾਊਨ ਚੱਲ ਰਿਹਾ ਹੈ ਅਤੇ ਪੰਜਾਬ ਦੇ ਵਿੱਚ ਕਰਫਿਊ ਲੱਗਿਆ ਹੋਇਆ ਹੈ। ਪੰਜਾਬ ਸਰਕਾਰ ਦੀ ਮੀਟਿੰਗ ਤੋਂ ਬਾਅਦ ਫ਼ੈਸਲਾ ਲਿਆ ਗਿਆ ਹੈ ਕਿ ਲੋਕਾਂ ਨੂੰ ਕੁੱਝ ਰਾਹਤ ਦਿੱਤੀ ਜਾਵੇ, ਜਿਸ ਤੋਂ ਬਾਅਦ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਵਿੱਚ ਵੀ ਕੁੱਝ ਦੁਕਾਨਾਂ ਨੂੰ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ।
ਲੌਕਡਾਊਨ ਦੇ ਵਿੱਚ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਵਿੱਚ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਕੁੱਝ ਰਾਹਤ ਦਿੱਤੀ ਗਈ ਹੈ, ਜਿਸ ਵਿੱਚ ਪ੍ਰਸ਼ਾਸਨ ਵੱਲੋਂ ਸਵੇਰੇ 7 ਤੋਂ 11 ਵਜੇ ਤੱਕ ਕੁੱਝ ਜ਼ਰੂਰਤ ਦੀਆਂ ਦੁਕਾਨਾਂ ਖੋਲ੍ਹਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਵਿੱਚ ਰਾਹਤ ਦਾ ਅਸਰ ਦੇਖਣ ਨੂੰ ਮਿਲਿਆ ਅਤੇ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਜ਼ਰੂਰਤ ਦਾ ਸਮਾਨ ਖਰੀਦਣ ਲਈ ਨਿਕਲੇ।