ਪੰਜਾਬ

punjab

ETV Bharat / state

ਕਰਫ਼ਿਊ ਦੇ ਬਾਵਜੂਦ ਬਾਹਰ ਘੁੰਮ ਰਹੇ ਹਨ ਲੋਕ

ਪ੍ਰਸ਼ਾਸਨ ਵੱਲੋਂ ਜਿਥੇ ਥਾਂ-ਥਾਂ 'ਤੇ ਨਾਕੇ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਉਥੇ ਹੀ ਕੁੱਝ ਲੋਕ ਇਸ ਨੂੰ ਹਲਕੇ ਵਿੱਚ ਲੈਂਦੇ ਹੋਏ ਸੜਕਾਂ 'ਤੇ ਘੁੰਮਦੇ ਦਿਖਾਈ ਦੇ ਰਹੇ ਹਨ, ਜੋ ਕਿ ਇੱਕ ਵੱਡੀ ਚਿੰਤਾ ਦਾ ਵਿਸ਼ਾ ਹੈ।

ਕਰਫ਼ਿਊ ਦੇ ਬਾਵਜੂਦ ਬਾਹਰ ਘੁੰਮ ਰਹੇ ਹਨ ਲੋਕ
ਕਰਫ਼ਿਊ ਦੇ ਬਾਵਜੂਦ ਬਾਹਰ ਘੁੰਮ ਰਹੇ ਹਨ ਲੋਕ

By

Published : Mar 26, 2020, 8:33 AM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਦੇਸ਼ ਭਰ ਦੇ ਵਿੱਚ ਸਖ਼ਤੀ ਨਾਲ ਕਰਫਿਊ ਲਾਗੂ ਕੀਤਾ ਗਿਆ ਹੈ। ਇਸੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਗਏ ਹਨ। ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਸ਼ਾਸਨ ਵੱਲੋਂ ਇਸ ਨੂੰ ਸਖ਼ਤੀ ਨਾਲ ਲਾਗੂ ਕਰਦੇ ਹੋਏ ਨਾਕੇ ਲਗਾ ਕੇ ਲੋਕਾਂ ਨੂੰ ਘਰ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।

ਕਰਫ਼ਿਊ ਦੇ ਬਾਵਜੂਦ ਬਾਹਰ ਘੁੰਮ ਰਹੇ ਹਨ ਲੋਕ

ਜਿਥੇ ਪ੍ਰਸ਼ਾਸਨ ਵੱਲੋਂ ਥਾਂ-ਥਾਂ 'ਤੇ ਨਾਕੇ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਉਥੇ ਹੀ ਕੁੱਝ ਲੋਕ ਇਸ ਨੂੰ ਹਲਕੇ ਵਿੱਚ ਲੈਂਦੇ ਹੋਏ ਸੜਕਾਂ 'ਤੇ ਘੁੰਮਦੇ ਦਿਖਾਈ ਦੇ ਰਹੇ ਹਨ, ਜੋ ਕਿ ਇੱਕ ਵੱਡੀ ਚਿੰਤਾ ਦਾ ਵਿਸ਼ਾ ਹੈ।

ਇਹ ਵੀ ਪੜ੍ਹੋ: ਕਰਫਿਊ ਪ੍ਰਬੰਧਨ ਤੇ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਮੁੱਖ ਮੰਤਰੀ ਨੇ ਨਵੇਂ ਹੁਕਮ ਕੀਤੇ ਜਾਰੀ

ਸੜਕਾਂ 'ਤੇ ਘੁੰਮ ਰਹੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਉਹ ਕੰਮ ਕਰਦੇ ਹਨ ਅਤੇ ਰੋਟੀ ਖਾ ਕੇ ਬਾਹਰ ਟਹਿਲਣ ਦੇ ਲਈ ਆ ਗਏ ਹਨ ਅਤੇ ਕੁੱਝ ਦਾ ਕਹਿਣਾ ਸੀ ਕਿ ਉਹ ਐਮਰਜੈਂਸੀ ਦੇ ਲਈ ਕਿਸੇ ਤੋਂ ਪੈਸੇ ਲੈਣ ਗਏ ਹੋਏ ਸੀ। ਲੋਕਾਂ ਦੇ ਇਨ੍ਹਾਂ ਬਹਾਨਿਆਂ ਨੂੰ ਦੇਖ ਕੇ ਲੱਗਦਾ ਹੈ ਕਿ ਲੋਕ ਸਰਕਾਰਾਂ ਦੇ ਹੁਕਮ ਮੰਨਣ ਲਈ ਤਿਆਰ ਹੀ ਨਹੀਂ ਹਨ।

ABOUT THE AUTHOR

...view details