ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ ਸਰਕਾਰ ਨੇ ਸ਼ੁਕਰਵਾਰ ਨੂੰ ਆਪਣਾ 2020 ਦਾ ਬਜਟ ਸਦਨ ਵਿੱਚ ਪੇਸ਼ ਕਰ ਦਿੱਤਾ ਹੈ। ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਈ ਤਰ੍ਹਾਂ ਦੇ ਐਲਾਨ ਕੀਤੇ ਹਨ। ਇਨ੍ਹਾਂ ਐਲਾਨਾਂ ਨੂੰ ਲੈ ਕੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਵਪਾਰੀਆਂ ਅਤੇ ਕਿਸਾਨਾਂ ਨੇ ਆਪਣੀ ਰਾਏ ਰੱਖੀ ਹੈ।
VIDEO: ਪੰਜਾਬ ਬਜਟ ਬਾਰੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਲੋਕਾਂ ਦੀ ਰਾਏ ਸਾਬਕਾ ਕੈਬਿਨੇਟ ਮੰਤਰੀ ਡਾ. ਹਰਬੰਸ ਲਾਲ ਨੇ ਕਿਹਾ ਕਿ ਬਜਟ ਵਿੱਚ ਗੱਲਾਂ ਹੀ ਗੱਲਾਂ ਹਨ। ਉਨ੍ਹਾਂ ਕਿਹਾ ਉਹ ਇਸ ਬਜਟ ਨੂੰ ਫੇਲ੍ਹ ਮੰਨਦੇ ਹਨ। ਉਥੇ ਹੀ ਭਾਜਪਾ ਜ਼ਿਲ੍ਹਾ ਪ੍ਰਧਾਨ ਪਰਦੀਪ ਗਰਗ ਨੇ ਕਿਹਾ ਕਾਂਗਰਸ ਸਰਕਾਰ ਸੂਬੇ ਦੀ ਹੁਣ ਤੱਕ ਦੀ ਸਭ ਤੋਂ ਨਿਕੰਮੀ ਸਰਕਾਰ ਹੈ।
ਜਦੋਂ ਇਸ ਬਾਰੇ ਜ਼ਿਲ੍ਹੇ ਦੇ ਵਪਾਰੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੇ ਵਿਚਾਰ ਵੱਖ-ਵੱਖ ਵਿਚਾਰ ਵੇਖਣ ਨੂੰ ਮਿਲੇ। ਵਪਾਰੀਆਂ ਨੇ ਕਿਹਾ ਸਰਕਾਰ ਨੂੰ ਉਦਯੋਗਾਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਦੀਆਂ ਦਰਾਂ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ : ਖ਼ਜ਼ਾਨਾ ਮੰਤਰੀ ਨੇ 1,54,805 ਕਰੋੜ ਦਾ ਬਜਟ ਕੀਤਾ ਪੇਸ਼, ਜਾਣੋਂ ਕਿਸ ਨੂੰ ਕੀ-ਕੀ ਮਿਲਿਆ
ਕਿਸਾਨ ਗੁਰਦੀਪ ਸਿੰਘ ਜੰਜੂਆ ਨੇ ਕਿਹਾ ਇਸ ਬਜਟ ਵਿੱਚ ਸਰਕਾਰ ਨੇ ਕਿਸਾਨਾਂ ਨੂੰ ਕੋਈ ਖ਼ਾਸ ਰਾਹਤ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਕਿਸਾਨਾਂ ਦੇ ਹੱਥ ਸਿਰਫ ਨਿਰਾਸ਼ਾ ਹੀ ਲੱਗੀ ਹੈ।