ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਵਿੱਚ ਕੋਰੋਨਾ ਪੌਜ਼ੀਟਿਵ ਦੇ ਮਾਮਲਿਆਂ ਦੀ ਗਿਣਤੀ ਵੱਧ ਜਾਣ ਦੇ ਕਾਰਨ ਜ਼ਿਲ੍ਹੇ ਦੇ ਬਾਰਡਰਾਂ ਨੂੰ ਸੀਲ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਜ਼ਿਲ੍ਹੇ ਨਾਲ ਲੱਗਦੇ ਸਾਰੇ ਬਾਰਡਰਾਂ ਨੂੰ ਸੀਲ ਕਰਕੇ ਸਖ਼ਤ ਨਾਕੇਬੰਦੀ ਕਰ ਦਿੱਤੀ ਹੈ ।
ਇਸ ਮੌਕੇ ਗੱਲਬਾਤ ਕਰਦੇ ਹੋਏ ਐਸਐਚਓ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਨੈਸ਼ਨਲ ਹਾਈਵੇ 'ਤੇ 24 ਘੰਟੇ ਨਾਕਾ ਲਗਾਇਆ ਜਾਂਦਾ ਹੈ। ਨਾਕੇ ਦੌਰਾਨ ਹਰ ਇੱਕ ਗੱਡੀ ਦੀ ਚੈਕਿੰਗ ਕੀਤੀ ਜਾਂਦੀ ਹੈ ਅਤੇ ਪਾਸ ਦੇਖਿਆ ਜਾਂਦਾ ਹੈ। ਜੇਕਰ ਕੋਈ ਬਿਨਾਂ ਪਾਸ ਤੋਂ ਹੈ ਤਾਂ ਉਸ 'ਤੇ ਬਣਦੀ ਕਾਰਵਾਈ ਕੀਤੀ ਜਾਂਦੀ ਹੈ।