ਫ਼ਤਿਹਗੜ੍ਹ ਸਾਹਿਬ: ਬਲਵੰਤ ਸਿੰਘ ਮੁਲਤਾਨੀ ਅਗ਼ਵਾ ਤੇ ਹੱਤਿਆ ਮਾਮਲੇ 'ਚ ਦੋਸ਼ੀ ਠਹਿਰਾਏ ਸਾਬਕਾ ਡੀਜੀਪੀ ਸੁਮੇਧ ਸੈਣੀ ਵਿਰੁੱਧ ਦੀ ਗ੍ਰਿਫ਼ਤਾਰੀ ਲਈ ਅਕਾਲੀ ਦਲ (ਅ) ਨੇ 'ਸੁਮੇਧ ਸੈਣੀ ਭਗੌੜਾ ਕਾਪ ਕਿੱਲਰ' ਦੇ ਪੋਸਟਰ ਲਾਏ ਹਨ। ਇਸਤੋਂ ਇਲਾਵਾ ਗ੍ਰਿਫ਼ਤਾਰ ਕਰਵਾਉਣ ਵਾਲੇ ਲਈ ਇੱਕ ਲੱਖ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਸ਼ੁੱਕਰਵਾਰ ਨੂੰ ਇਥੇ ਇੱਕ ਕਾਨਫਰੰਸ ਦੌਰਾਨ ਯੂਥ ਅਕਾਲੀ ਦਲ (ਅ) ਦੇ ਸੂਬਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਛੰਦੜਾਂ ਅਤੇ ਮੀਤ ਪ੍ਰਧਾਨ ਵਰਿੰਦਰ ਸਿੰਘ ਨੇ ਕਿਹਾ ਕਿ ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅਗਵਾ ਤੇ ਹੱਤਿਆ ਦਾ ਦੋਸ਼ੀ ਠਹਿਰਾਇਆ ਗਿਆ ਹੈ, ਜਿਸ ਦੀ ਪੁਲਿਸ ਟੀਮਾਂ ਭਾਲ ਲਈ ਛਾਪੇਮਾਰੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਦੀ ਮਦਦ ਲਈ ਯੂਥ ਅਕਾਲੀ ਦਲ (ਅੰਮ੍ਰਿਤਸਰ) ਨੇ ਵੀ ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰਵਾਉਣ ਵਾਲੇ ਲਈ ਇੱਕ ਲੱਖ ਦਾ ਨਕਦ ਇਨਾਮ ਦੇਣ ਅਤੇ ਥਾਂ-ਥਾਂ ਪੋਸਟਰ ਲਾਏ ਜਾ ਰਹੇ ਹਨ।
'ਸਾਬਕਾ ਡੀਜੀਪੀ ਸੈਣੀ ਭਗੌੜਾ ਕੌਪ ਕਿੱਲਰ' ਦੇ ਲਾਏ ਪੋਸਟਰ, ਲੱਖ ਰੁਪਏ ਰੱਖਿਆ ਇਨਾਮ - sumedh saini poster release
ਯੂਥ ਅਕਾਲੀ ਦਲ (ਅ) ਨੇ ਫ਼ਤਿਹਗੜ੍ਹ ਸਾਹਿਬ ਵਿੱਚ ਥਾਂ-ਥਾਂ 'ਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ਲਈ ਪੋਸਟਰ ਲਾਏ ਹਨ। ਇਸ ਦੇ ਨਾਲ ਹੀ ਇਤਲਾਹ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਦੇਣ ਦਾ ਇਨਾਮ ਵੀ ਰੱਖਿਆ ਹੈ।

ਲਾਪਤਾ ਹੋਏ ਸਰੂਪਾਂ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ 14 ਸਤੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵੱਲੋਂ ਅਰਦਾਸ ਕਰਕੇ ਲਾਪਤਾ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਨਿਰਪੱਖ ਜਾਂਚ ਦੇ ਲਈ ਸਾਰੀਆਂ ਹੀ ਸਿੱਖ ਜਥੇਬੰਦੀਆਂ ਨੂੰ ਨਿਓਤਾ ਦਿੱਤਾ ਜਾਂਦਾ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਅਰਦਾਸ ਕਰਨ ਤੋਂ ਬਾਅਦ ਇੱਕ ਮੀਟਿੰਗ ਕੀਤੀ ਜਾਵੇਗੀ।
ਆਗੂਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਲੌਂਗੋਵਾਲ ਦੀ ਬਣਾਈ ਗਈ ਕਮੇਟੀ ਵੱਲੋਂ ਗਾਇਬ ਹੋਏ ਸਰੂਪਾਂ ਦੇ ਬਾਰੇ ਕੋਈ ਸੰਤੁਸ਼ਟੀਜਨਕ ਜਵਾਬ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਗੋਬਿੰਦ ਸਿੰਘ ਲੌਂਗੋਵਾਲ ਲਾਪਤਾ ਹੋਏ ਸਰੂਪਾਂ ਦੇ ਬਾਰੇ ਕਹਿ ਰਹੇ ਹਨ ਕਿ ਇਸ ਤਰ੍ਹਾਂ ਦਾ ਕੋਈ ਮਾਮਲਾ ਹੋਇਆ ਹੀ ਨਹੀਂ ਹੈ, ਉਨ੍ਹਾਂ ਨੂੰ ਆਉਣ ਵਾਲੇ ਸਮੇਂ ਦੇ ਵਿੱਚ ਹਰ ਇੱਕ ਸਵਾਲ ਦਾ ਜਵਾਬ ਦੇਣਾ ਪਵੇਗਾ।