ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਵਿੱਚ ਪੈ ਰਹੇ ਭਾਰੀ ਮੀਂਹ ਨੇ ਕਿਸਾਨਾਂ ਦੀ ਵਧਾਈ ਚਿੰਤਾ ਨੂੰ ਵਧਾ ਦਿੱਤਾ ਹੈ, ਕਿਉਂਕਿ ਮੀਂਹ ਨਾਲ ਫਸਲਾਂ ਦਾ ਨੁਕਸਾਨ ਹੋ ਰਿਹਾ ਹੈ। ਜੇਕਰ ਗੱਲ ਜਿਲ੍ਹਾਂ ਫਤਿਹਗੜ੍ਹ ਸਾਹਿਬ ਦੀ ਕੀਤੀ ਜਾਵੇ ਤਾਂ ਇਥੇ ਆਲੂ ਦੀ ਫ਼ਸਲ ਦੀ ਬੈਲਟ ਹੋਣ ਦੇ ਕਾਰਨ ਆਲੂ ਦੀ ਫ਼ਸਲ ਦਾ ਵਧੇਰੇ ਨੁਕਸਾਨ ਹੋਇਆ ਹੈ।
ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨਾਂ ਨੇ ਕਿਹਾ ਕਿ ਇਸ ਵਾਰ ਬਾਰਸ਼ ਕਾਰਨ ਆਲੂ ਦੀ ਫਸਲ ਦੂਸਰੀ ਵਾਰ ਖ਼ਰਾਬ ਹੋਈ ਹੈ। ਜਿਸ ਨਾਲ ਉਨ੍ਹਾਂ ਨੂੰ ਕਾਫੀ ਨੁਕਸਾਨ ਹੋਇਆ ਹੈ। ਕਿਸਾਨਾਂ ਦਾ ਕਹਿਣਾ ਸੀ ਕਿ ਇਕ ਏਕੜ ਵਿੱਚ ਆਲੂ ਦੀ ਫਸਲ ਲਗਾਉਣ ਦੇ ਲਈ 40 ਤੋਂ 50 ਹਜ਼ਾਰ ਰੁਪਏ ਦਾ ਖਰਚ ਆਉਂਦਾ ਹੈ।