ਫਤਿਹਗੜ੍ਹ ਸਾਹਿਬ: ਜ਼ਿਲ੍ਹੇ ਵਿੱਚ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਯੂਥ ਡੇਅ ਮੌਕੇ ਅੱਜ ਹੀ ਕੈਪਟਨ ਸਰਕਾਰ ਨੌਜਵਾਨਾਂ ਨਾਲ ਵਿਸ਼ਵਾਸਘਾਤ ਕਰ ਰਹੀ ਹੈ।
ਅੰਤਰਰਾਸ਼ਟਰੀ ਯੂਥ ਡੇਅ 'ਤੇ ਕੈਪਟਨ ਨੇ ਨੌਜਵਾਨਾਂ ਨਾਲ ਕੀਤਾ ਵਿਸ਼ਵਾਸ਼ਘਾਤ
ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੰਤਰਰਾਸ਼ਟਰੀ ਯੂਥ ਡੇਅ ਮੌਕੇ ਅੱਜ ਹੀ ਕੈਪਟਨ ਸਰਕਾਰ ਨੌਜਵਾਨਾਂ ਨਾਲ ਵਿਸ਼ਵਾਸਘਾਤ ਕਰ ਰਹੀ ਹੈ।
ਚੰਦੂਮਾਜਰਾ ਨੇ ਕਿਹਾ ਕਿ ਕੈਪਟਨ ਨੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਸੀ ਪਰ ਅੱਜ ਸਿਰਫ ਐਸਸੀ ਵਰਗ ਨਾਲ ਸਬੰਧਤ ਕੁੜੀਆਂ ਨੂੰ ਹੀ ਮੋਬਾਇਲ ਵੰਡੇ ਜਾ ਰਹੇ ਹਨ। ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਗੇ ਕਿਹਾ ਕਿ ਕਾਂਗਰਸ ਸਰਕਾਰ ਨੇ 50 ਲੱਖ ਸਮਾਰਟ ਫੋਨ ਹਰ 18 ਸਾਲ ਤੋਂ 35 ਸਾਲ ਦੇ ਨੋਜਵਾਨ ਨੂੰ ਦੇਣ ਦਾ ਵਾਅਦਾ ਕੀਤਾ ਸੀ। ਕਾਂਗਰਸ ਨੇ ਹਰ ਵਰਗ ਨਾਲ ਜਿਹੜਾ ਵਾਅਦਾ ਕੀਤਾ ਸੀ ਉਹ ਪੂਰਾ ਨਹੀਂ ਕੀਤਾ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਤਹਿਤ 12ਵੀਂ ਜਮਾਤ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਤੇ ਵਿਦਿਆਰਥਣਾਂ ਨੂੰ ਸਾਮਰਟ ਫ਼ੋਨ ਵੰਡੇ ਹਨ ਤਾਂ ਕਿ ਉਨ੍ਹਾਂ ਨੂੰ ਆਨਲਾਈਨ ਪੜ੍ਹਾਈ ਕਰਨ ਵੇਲੇ ਆਉਣ ਵਾਲੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉੱਥੇ ਹੀ ਦੂਜੇ ਪਾਸੇ ਇਸ ਸਬੰਧੀ ਸਿਆਸਤ ਹੋਣੀ ਵੀ ਸ਼ੁਰੂ ਹੋ ਗਈ ਹੈ। ਅਕਾਲੀ ਦਲ ਨੇ ਕਾਂਗਰਸ 'ਤੇ ਨਿਸ਼ਾਨੇ ਸਾਧਣੇ ਸ਼ੁਰੂ ਕਰ ਦਿੱਤੇ ਹਨ।