ਪੰਜਾਬ

punjab

ETV Bharat / state

ਸਿੱਖ ਫ਼ੁੱਟਬਾਲ ਕੱਪ  2019 ਦੀ ਰੂਪ-ਰੇਖਾ ਹੋਈ ਤਿਆਰ: ਖ਼ਾਲਸਾ ਫ਼ੁੱਟਬਾਲ ਕਲੱਬ - ਫ਼ਤਿਹਗੜ੍ਹ ਸਾਹਿਬ ਖ਼ਾਸ ਖ਼ਬਰ

ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਹੋਣ ਵਾਲੇ ਸਿੱਖ ਫ਼ੁੱਟਬਾਲ ਕੱਪ 2019 ਦੀ ਰੂਪ-ਰੇਖਾ ਤਿਆਰ ਹੋ ਗਈ ਹੈ।

ਸਿੱਖ ਫ਼ੁੱਟਬਾਲ ਕੱਪ  2019 ਦੀ ਰੂਪ-ਰੇਖਾ ਹੋਈ ਤਿਆਰ : ਖ਼ਾਲਸਾ ਫ਼ੁੱਟਬਾਲ ਕਲੱਬ

By

Published : Oct 20, 2019, 8:01 PM IST

Updated : Oct 20, 2019, 9:39 PM IST

ਫ਼ਤਿਹਗੜ੍ਹ ਸਾਹਿਬ: ਸ੍ਰੀ ਗੁਰੂ ਨਾਨਕ ਸਾਹਿਬ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਨੌਜਵਾਨਾਂ ਨੂੰ ਕੇਸਾਧਾਰੀ ਵਜੋਂ ਪਹਿਚਾਣ ਬਣਾਈ ਰੱਖਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਤਹਿਤ ਸਮੂਹ ਖੇਡਾਂ ਵਿਚ ਸਿੱਖੀ ਸਰੂਪ ਨੂੰ ਉਤਸ਼ਾਹਤ ਕਰਨ ਲਈ ਗਲੋਬਲ ਸਿੱਖ ਸਪੋਰਟਸ ਫ਼ੈਡਰੇਸ਼ਨ ਅਤੇ ਖ਼ਾਲਸਾ ਫੁੱਟਬਾਲ ਕਲੱਬ (ਖ਼ਾਲਸਾ ਐਫਸੀ) ਵੱਲੋਂ ਪੰਜਾਬ ਵਿੱਚ ਪਹਿਲਾ 'ਸਿੱਖ ਫੁੱਟਬਾਲ ਕੱਪ' ਕਰਵਾਉਣ ਦਾ ਨਿਸ਼ਚਾ ਕੀਤਾ ਗਿਆ ਹੈ।

ਸਿੱਖ ਫ਼ੁੱਟਬਾਲ ਕੱਪ ਦੀ ਤਿਆਰੀਆਂ ਨੂੰ ਲੈ ਕੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਰੂਪ ਰੇਖਾ ਉਲੀਕੀ ਗਈ ਤੇ ਫ਼ਤਿਹਗੜ੍ਹ ਸਾਹਿਬ ਦੀ ਅਕਾਲੀ ਲੀਡਰਸ਼ਿਪ ਵਲੋਂ ਪ੍ਰਬੰਧਕਾਂ ਦਾ ਇਸ ਉੱਦਮ ਸਦਕਾ ਵਿਸ਼ੇਸ ਸਨਮਾਨ ਵੀ ਕੀਤਾ ਗਿਆ।

ਇਸ ਸਬੰਧੀ ਖਾਲਸਾ ਐਫ.ਸੀ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਕਾਰਜਕਾਰਨੀ ਕਮੇਟੀ ਦੇ ਮੈਂਬਰ ਸਰਬਜੀਤ ਸਿੰਘ ਗਰੇਵਾਲ ਯੂ.ਕੇ. ਨੇ ਦੱਸਿਆ ਕਿ ਫੀਫਾ ਦੇ ਨਿਯਮਾਂ ਤਹਿਤ ਕੇਸਾਧਾਰੀ ਖਿਡਾਰੀਆਂ ਲਈ

ਇਹ ਫੁੱਟਬਾਲ ਕੱਪ 23 ਨਵੰਬਰ ਤੋਂ ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ਕਰਵਾਇਆ ਜਾਵੇਗਾ। ਇਸ ਅੰਤਰ-ਜ਼ਿਲਾ ਟੂਰਨਾਮੈਂਟ ਵਿੱਚ 14 ਸਾਲ ਤੋਂ 21 ਸਾਲ ਦੀ ਉਮਰ ਤੱਕ ਦੇ ਸਾਬਤ-ਸੁਰਤ ਖਿਡਾਰੀ ਭਾਗ ਲੈਣਗੇ।

ਵੇਖੋ ਵੀਡੀਓ

ਉਨਾਂ ਕਿਹਾ "ਗਲੋਬਲ ਸਿੱਖ ਸਪੋਰਟਸ ਫੈਡਰੇਸ਼ਨ ਦਾ ਪ੍ਰਮੁੱਖ ਮੰਤਵ ਸਰਵਉੱਚ ਸਿੱਖ ਸਿਧਾਂਤਾਂ ਨੂੰ ਕਾਇਮ ਰੱਖਦੇ ਹੋਏ ਸਿੱਖ ਖੇਡਾਂ ਸਮੇਤ ਹੋਰ ਮਸ਼ਹੂਰ ਖੇਡਾਂ ਨੂੰ ਸਿੱਖਾਂ ਵਿਚ ਪ੍ਰਫੁੱਲਤ ਕਰਨਾ ਅਤੇ ਹਰਮਨ ਪਿਆਰਾ ਬਣਾਉਣਾ ਹੈ।"

ਪੰਜਾਬ ਫੁੱਟਬਾਲ ਐਸੋਸੀਏਸ਼ਨ ਨਾਲ ਜੁੜੇ ਖ਼ਾਲਸਾ ਐਫ਼ ਸੀ ਵੱਲੋਂ 29 ਅਕਤੂਬਰ ਤੋਂ 2 ਨਵੰਬਰ ਤੱਕ ਜ਼ਿਲ੍ਹਾ ਪੱਧਰੀ ਫੁੱਟਬਾਲ ਟੀਮਾਂ ਦੀ ਚੋਣ ਕਰਨ ਲਈ ਹਰੇਕ ਜ਼ਿਲ੍ਹੇ ਵਿੱਚ ਚੋਣ ਟਰਾਇਲ ਕੀਤੇ ਜਾਣਗੇ।

ਉਪਰੰਤ 23 ਨਵੰਬਰ ਤੋਂ 30 ਨਵੰਬਰ ਤੱਕ ਅੰਤਰ-ਜ਼ਿਲਾ ਟੂਰਨਾਮੈਂਟਾਂ ਦੌਰਾਨ ਨਾਕ-ਆਊਟ ਵਿਧੀ ਦੇ ਅਧਾਰ 'ਤੇ ਮੈਚ ਦੇ ਬਾਅਦ ਰਾਜ ਪੱਧਰੀ ਫ਼ਾਈਨਲ ਮੁਕਾਬਲੇ ਅਤੇ ਸਮਾਪਤੀ ਸਮਾਗਮ 7 ਦਸੰਬਰ ਨੂੰ ਐਸ.ਏ.ਐਸ.ਨਗਰ ਦੇ ਸਟੇਡੀਅਮ ਵਿੱਚ ਕੀਤਾ ਜਾਵੇਗਾ।

ਕਲੱਬ ਦੇ ਉਦੇਸ਼ਾਂ ਦਾ ਵੇਰਵਾ ਦਿੰਦਿਆਂ ਫੁੱਟਬਾਲ ਪ੍ਰਮੋਟਰ ਗਰੇਵਾਲ ਦੇ ਕਿਹਾ ਕਿ ਆਪਣੀ ਕਿਸਮ ਦਾ ਇਹ ਵਿਲੱਖਣ ਕੇਸਾਧਾਰੀ ਟੂਰਨਾਮੈਂਟ ਵਿਸ਼ਵ ਭਰ ਵਿੱਚ ਪੰਜਾਬੀ ਸਭਿਆਚਾਰ ਅਤੇ ਸਿੱਖ ਪਛਾਣ ਨੂੰ ਪ੍ਰਫੁੱਲਤ ਕਰੇਗਾ ਜਿਸ ਨਾਲ ਸਿੱਖਾਂ 'ਤੇ ਨਸਲੀ ਹਮਲੇ ਰੋਕਣ ਵਿੱਚ ਸਹਾਇਤਾ ਮਿਲੇਗੀ।

ਇਸ ਤੋਂ ਇਲਾਵਾ ਇਹ ਟੂਰਨਾਮੈਂਟ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਉਨਾਂ ਦੀ ਤਾਕਤ ਨੂੰ ਖੇਡ ਗਤੀਵਿਧੀਆਂ ਵੱਲ ਪਰਤਣ ਵਿਚ ਸਹਾਇਤਾ ਕਰੇਗਾ ਅਤੇ ਖਿਡਾਰੀ ਇਸ ਖੇਡ ਨੂੰ ਪੇਸ਼ੇ ਵਜੋ ਅਪਣਾਕੇ ਆਪਣਾ ਭਵਿੱਖ ਉਜਲ ਬਣਾ ਸਕਣਗੇ।

ਖ਼ਾਲਸਾ ਐਫਸੀ ਵੱਲੋਂ ਖਿਡਾਰੀਆਂ ਨੂੰ ਮਿਲਣ ਵਾਲੇ ਲਾਭਾਂ ਬਾਰੇ ਚਾਨਣਾ ਪਾਉਂਦਿਆਂ ਉਨਾਂ ਦੱਸਿਆ ਕਿ ਜ਼ਿਲ੍ਹਿਆਂ ਦੀਆਂ ਸਾਰੀਆਂ ਕੇਸਾਧਾਰੀ ਟੀਮਾਂ ਨੂੰ ਖੇਡ ਕਿੱਟਾਂ, ਜਰਸੀ ਅਤੇ ਟਰੈਕ ਸੂਟ ਤੋਂ ਇਲਾਵਾ ਯਾਤਰਾ ਭੱਤਾ ਵੀ ਮਿਲੇਗਾ।

ਜੇਤੂ ਟੀਮ ਨੂੰ 5 ਲੱਖ ਰੁਪਏ ਅਤੇ ਉਪ ਜੇਤੂ ਨੂੰ 3 ਲੱਖ ਰੁਪਏ ਦੇ ਨਕਦ ਪੁਰਸਕਾਰ ਨਾਲ ਨਿਵਾਜਿਆ ਜਾਵੇਗਾ। ਇਸ ਤੋਂ ਇਲਾਵਾ ਇੰਨਾਂ ਦੋਵਾਂ ਟੀਮਾਂ ਦੇ ਕੋਚਾਂ ਨੂੰ ਕ੍ਰਮਵਾਰ 51,000 ਅਤੇ 31,000 ਰੁਪਏ ਦੇ ਨਗਦ ਇਨਾਮ ਨਾਲ ਸਨਮਾਨਤ ਕੀਤਾ ਜਾਵੇਗਾ। ਉਨਾ ਦੱਸਿਆ ਕਿ ਜ਼ਿਲਿਆਂ ਵਿੱਚ ਹੋਣ ਵਾਲੇ ਸਾਰੇ ਫੁੱਟਬਾਲ ਮੈਚਾਂ ਦੌਰਾਨ ਸਿੱਖ ਜੰਗਜੂ ਕਲਾ ਗੱਤਕੇ ਦੀ ਪ੍ਰਦਰਸ਼ਨੀ ਵੀ ਹੋਵੇਗੀ।

ਉਨਾਂ ਕਿਹਾ ਕਿ ਕਿ ਇਹ ਸਿੱਖ ਫੁੱਟਬਾਲ ਕੱਪ ਹਰ ਸਾਲ ਖੇਡ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਕਰਵਾਇਆ ਜਾਏਗਾ। ਉਸ ਕਿਹਾ ਕਿ ਖਾਲਸਾ ਐਫ.ਸੀ. ਫੁੱਟਬਾਲ ਖਿਡਾਰੀਆਂ ਲਈ ਸ਼ੁਰੂਆਤੀ ਪਲੇਟਫ਼ਾਰਮ ਵਜੋਂ ਕੰਮ ਕਰੇਗਾ ਤਾਂ ਜੋ ਉਹ ਚੰਗੀ ਕਿਸਮਤ ਅਜਮਾਉਣ ਲਈ ਵੱਡੇ ਫੁੱਟਬਾਲ ਕਲੱਬਾਂ ਨਾਲ ਸਮਝੌਤੇ ਕਰ ਸਕਣ। ਉਨਾਂ ਦੱਸਿਆ ਕਿ ਖ਼ਾਲਸਾ ਐਫਸੀ ਦੀ ਵੈਬਸਾਈਟ ਅਤੇ ਮੋਬਾਈਲ ਐਪ ਵੀ ਲਾਂਚ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ : ਸਿੱਖ ਫ਼ੁੱਟਬਾਲ ਕੱਪ: ਖਿਡਾਰੀਆਂ ਦੇ ਨਾਲ-ਨਾਲ ਕੋਚਾਂ ਨੂੰ ਵੀ ਦਿੱਤੀ ਜਾਵੇਗੀ ਇਨਾਮੀ ਰਾਸ਼ੀ

Last Updated : Oct 20, 2019, 9:39 PM IST

ABOUT THE AUTHOR

...view details