ਸ੍ਰੀ ਫਤਿਹਗੜ੍ਹ ਸਾਹਿਬ: ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਧਰਤੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਬਲਾਕ ਖੇੜਾ ਦੇ ਪਿੰਡ ਭਗੜਾਣਾ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਨਿਵਾਸੀਆਂ ਨੇ ਹਲਕਾ ਵਿਧਾਇਕ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿਚ ਰੋਸ ਧਰਨਾ ਦਿੱਤਾ ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਹਲਕੇ ਦੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਪਿੰਡ ਭਗੜਾਣਾ ਦੇ ਨਿਵਾਸੀਆਂ ਨਰਕ ਭਰੀ ਜਿੰਦਗੀ ਜਿਊਣ ਲਈ ਮਜਬੂਰ ਹਨ ਤੇ ਸੜਕ 'ਤੇ ਖੜੇ ਗੰਦੇ ਪਾਣੀ ਦੀ ਨਿਕਾਸੀ ਲਈ ਪਿਛਲੇ ਲਮੇ ਸਮੇਂ ਤੋਂ ਸੰਘਰਸ ਕਰਦੇ ਆ ਰਹੇ ਹਨ, ਜਿਸ ਸਬੰਧੀ ਪਿੰਡ ਨਿਵਾਸੀਆਂ ਤੋਂ ਜ਼ਿਲ੍ਹੇ ਦੇ ਪ੍ਰਸ਼ਾਸਨਕ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ਥੱਕ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਸੜਕ 'ਤੇ ਖੜੇ ਗੰਦੇ ਪਾਣੀ ਨੂੰ ਸਾਬਕਾ ਸਰਪੰਚ ਗੁਰਮੇਲ ਸਿੰਘ ਤੇ ਅੱਧਾ ਪਾਣੀ ਪਿੰਡ ਦੇ ਹੋਰ ਪਤਵੰਤਿਆਂ ਵਲੋਂ ਆਪਣੇ ਖੇਤਾਂ ਵਿਚ ਪਵਾਉਣ ਦੀ ਜਿੰਮੇਵਾਰੀ ਲਈ ਹੈ ਭਾਵੇਂ ਉਨ੍ਹਾਂ ਦੀ ਕੀਮਤੀ ਫਸਲ ਹੀ ਖ਼ਰਾਬ ਨਾ ਕਿਉਂ ਹੋਣੀ ਹੋਵੇ। ਉਨ੍ਹਾਂ ਕਿਹਾ ਕਿ ਇਹ ਇਨਸਾਨੀਅਤ ਦੀ ਬਹੁਤ ਵੱਡੀ ਸੇਵਾ ਹੈ, ਜ਼ਿਨ੍ਹਾਂ ਨੇ ਆਪਣੇ ਖੇਤਾਂ ਵਿਚ ਖੜਾ ਗੰਦਾ ਪਾਣੀ ਗਿਰਾਉਣ ਦਾ ਜਿੰਮਾਂ ਆਪਣੇ ਸਿਰ ਲਿਆ ਹੈ। ਉਨ੍ਹਾਂ ਕਿਹਾ ਕਿ ਜੇ ਲੋਕ ਆਪਣੀਆਂ ਮੁਸ਼ਕਲਾਂ ਆਪ ਹੱਲ ਕਰਨਗੇ ਤਾਂ ਸਰਕਾਰਾਂ ਅਤੇ ਨੁਮਾਇਦਿਆਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।