ਫਤਿਹਗੜ ਸਾਹਿਬ: ਇਤਿਹਾਸਿਕ ਗੁਰਦੁਆਰਾ ਸ਼੍ਰੀ ਫਤਿਹਗੜ ਸਾਹਿਬ ਤੋਂ ਪੰਜਾਬ ਦੇ ਗਵਰਨਰ ਹਾਊਸ ਤੱਕ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਜਗਤਾਰ ਸਿੰਘ ਹਵਾਰਾ ਦੀ 21 ਮੈਂਬਰੀ ਸੰਘਰਸ਼ ਕਮੇਟੀ ਦੇ ਕਹਿਣ 'ਤੇ ਵੱਖ-ਵੱਖ ਜੱਥੇਬੰਦੀਆਂ ਵੱਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਅਤੇ ਸਰਕਾਰ ਵਲੋਂ ਇਨਸਾਫ ਨਹੀਂ ਮਿਲਣ ਅਤੇ ਸੀਬੀਆਈ ਵੱਲੋਂ ਪੇਸ਼ ਕੀਤੀ ਕਲੋਜ਼ਰ ਰਿਪੋਰਟ ਦੇ ਵਿਰੋਧ ਵਿੱਚ ਕੱਢਿਆ ਗਿਆ।
ਧਾਰਮਿਕ ਗ੍ਰੰਥਾਂ ਦੀ ਬੇਅਦਬੀ ਮਾਮਲੇ 'ਚ ਕੱਢਿਆ ਗਿਆ ਰੋਸ ਮਾਰਚ - ਰੋਸ ਪ੍ਰਦਰਸ਼ਨ
ਧਾਰਮਿਕ ਗ੍ਰੰਥਾਂ ਦੀ ਬੇਅਦਬੀ ਅਤੇ ਹੁਣ ਤੱਕ ਕੋਈ ਇਨਸਾਫ਼ ਨਾ ਮਿਲਣ ਕਾਰਨ ਵੱਖ-ਵੱਖ ਜੱਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਜੱਥੇਬੰਦੀਆਂ ਦਾ ਕਹਿਣਾ ਹੈ ਕਿ ਸਿੱਖਾਂ ਦੇ ਨਾਲ ਹਮੇਸ਼ਾਂ ਹੀ ਰਾਜਨੀਤਕ ਪਾਰਟੀਆਂ ਨੇ ਵਿਸ਼ਵਾਸ਼ਘਾਤ ਕੀਤਾ ਹੈ।
ਜਿਸ ਵਿੱਚ 21 ਮੈਂਬਰ ਕਮੇਟੀ ਸਮੇਤ ਵੱਖ-ਵੱਖ ਜੱਥੇਬੰਦੀਆਂ ਦੇ ਪ੍ਰਤਿਨਿੱਧੀ ਵੀ ਸ਼ਾਮਿਲ ਸਨ। ਕਮੇਟੀ ਦੇ ਮੁੱਖ ਬੁਲਾਰੇ ਪ੍ਰੋਫੈਸਰ ਬਲਜਿੰਦਰ ਸਿੰਘ ਨੇ ਕਿਹਾ ਕਿ ਬੇਦਅਬੀ ਮਾਮਲੇ ਨੂੰ ਲੈ ਕੇ ਸੀਬੀਆਈ ਵੱਲੋਂ ਕਲੋਜਰ ਰਿਪੋਰਟ ਸਾਨੂੰ ਮਨਜ਼ੂਰ ਨਹੀਂ ਹੈ ਜਿਸਨੂੰ ਰੱਦ ਕੀਤਾ ਜਾਵੇ। ਇਸ ਮਾਮਲੇ ਨੂੰ ਲੈ ਕੇ ਸਿੱਖਾਂ ਨੇ ਕਦੇ ਵੀ ਸੀਬੀਆਈ ਜਾਂਚ ਦੀ ਮੰਗ ਹੀ ਨਹੀਂ ਕੀਤੀ ਸੀ। ਸਿੱਖਾਂ ਦੇ ਨਾਲ ਹਮੇਸ਼ਾਂ ਹੀ ਰਾਜਨੀਤਕ ਪਾਰਟੀਆਂ ਨੇ ਵਿਸ਼ਵਾਸ਼ਘਾਤ ਕੀਤਾ ਹੈ।
ਬੇਅਦਬੀ ਮਾਮਲੇ ਵਿੱਚ ਪਹਿਲਾਂ ਸਾਬਕਾ ਅਕਾਲੀ ਸਰਕਾਰ ਨੇ ਹੁਣ ਪੰਜਾਬ ਸਰਕਾਰ ਨੇ ਕਿਸੇ ਉੱਤੇ ਕੋਈ ਕਾਰਵਾਈ ਨਹੀਂ ਕੀਤੀ ਅਤੇ ਇੱਕ ਦੂਜੇ ਨੂੰ ਬਚਾਉਣ ਵਿੱਚ ਲੱਗੇ ਹਨ। ਧਰਮ ਅਤੇ ਧਾਰਮਿਕ ਗ੍ਰੰਥਾਂ ਦੇ ਨਾਂਅ 'ਤੇ ਰਾਜਨੀਤੀ ਕੀਤੀ ਜਾ ਰਹੀ ਹੈ, ਜੋ ਅਸੀਂ ਕਦੇ ਵੀ ਬਰਦਾਸ਼ਤ ਨਹੀਂ ਕਰਾਗੇ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਸਾਨੂੰ ਇਨਸਾਫ਼ ਨਹੀਂ ਮਿਲ ਜਾਂਦਾ ਸਾਡਾ ਸੰਘਰਸ਼ ਜਾਰੀ ਰਹੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜੇਲਾਂ ਵਿੱਚ ਬੰਦ ਜਿਨ੍ਹਾਂ ਸਿੱਖਾਂ ਦੀ ਸਜਾ ਪੂਰੀ ਹੋ ਚੁੱਕੀ ਹੈ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।