ਫ਼ਤਿਹਗੜ੍ਹ ਸਾਹਿਬ: ਪੰਜਾਬ ਵਿੱਚ ਦਿਨ-ਬ-ਦਿਨ ਰੋਜ਼ਾਨਾ ਕਿਸੇ ਨਾਂ ਕਿਸੇ ਮੁੱਦੇ ਉੱਪਰ ਧਰਨੇ ਲਗਾਏ ਜਾਂਦੇ ਹਨ। ਇਸੇ ਹੀ ਤਰ੍ਹਾਂ ਦਾ ਮਾਮਲਾ ਬਠਿੰਡਾ ਤੋਂ ਬਾਅਦ ਹੁਣ ਅਮਲੋਹ ਤੋਂ ਸਾਹਮਣੇ ਆਇਆ ਹੈ ਜਿੱਥੇ ਪਟਵਾਰੀਆਂ ਵੱਲੋਂ ਧਰਨਾ ਲਾਇਆ ਗਿਆ।
ਪਟਵਾਰ ਯੂਨੀਅਨ ਨੇ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ - ਮੋਰਚਾ
ਰੈਵੇਨਿਊ ਪਟਵਾਰ ਯੂਨੀਅਨ ਵੱਲੋਂ ਅਮਲੋਹ ਵਿਖੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪਟਵਾਰੀਆਂ ਦੀ ਖਾਲੀ ਅਸਾਮੀਆਂ ਨੂੰ ਪਹਿਲ ਦੇ ਆਧਾਰ 'ਤੇ ਭਰਿਆ ਜਾਵੇ।
ਦੱਸਣਯੋਗ ਹੈ ਕਿ ਪਟਵਾਰ ਯੂਨੀਅਨ ਤਹਿਸੀਲ ਅਮਲੋਹ ਦੇ ਪ੍ਰਧਾਨ ਪਰਮਜੀਤ ਸੂਦ ਨੇ ਕਿਹਾ ਕਿ ਸਰਕਾਰ ਪਾਸੋਂ ਮੰਗ ਕੀਤੀ ਗਈ ਹੈ। ਪੰਜਾਬ ਵਿੱਚ ਪਟਵਾਰੀਆਂ ਦੀ ਖਾਲੀ ਅਸਾਮੀਆਂ ਨੂੰ ਪਹਿਲ ਦੇ ਆਧਾਰ 'ਤੇ ਭਰਿਆ ਜਾਵੇ। ਖ਼ਾਲੀ ਪਈਆਂ ਅਸਾਮੀਆਂ ਦੇ ਕਾਰਨ ਉਨ੍ਹਾਂ ਨੂੰ ਵਾਧੂ ਮਾਨਸਿਕ ਦਬਾਅ ਝੱਲਣਾ ਪੈਂਦਾ ਹੈ। ਦੱਸਣਯੋਗ ਹੈ ਆਉਣ ਵਾਲੀ 14 ਤਰੀਕ ਨੂੰ ਪਟਵਾਰ ਯੂਨੀਅਨ ਦੀ ਮੀਟਿੰਗ ਹੋਣ ਜਾ ਰਹੀ ਹੈ ਜਿਸ ਵਿੱਚ ਜੋ ਵੀ ਪਟਵਾਰ ਯੂਨੀਅਨ ਹੁਕਮ ਲਾਗੂ ਕਰੇਗੀ ਉਸ ਨੂੰ ਨਿਭਾਇਆ ਜਾਵੇਗਾ।
ਇਸ ਮੌਕੇ ਕਾਨੂੰਗੋ ਐਸੋਸੀਏਸ਼ਨ ਦੇ ਨੇਤਾ ਚਰਨਜੀਤ ਕੁਮਾਰ ਨੇ ਧਰਨੇ ਨੂੰ ਸੰਬੋਧਨ ਕਰਦੇ ਕਿਹਾ ਕਿ ਪਟਵਾਰੀਆਂ ਦੇ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ ।ਇਸ ਤਰ੍ਹਾਂ ਧਰਨੇ ਦੇਣ ਲਈ ਮੁਲਾਜ਼ਮਾਂ ਨੂੰ ਨਾ ਮਜ਼ਬੂਰ ਕੀਤਾ ਜਾਵੇ ਕਿਉਂਕਿ ਇਸ ਤਰ੍ਹਾਂ ਧਰਨੇ ਦੇਣ ਦੇ ਨਾਲ ਆਮ ਲੋਕਾਂ ਦੇ ਨਾਲ ਨਾਲ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।