ਸ੍ਰੀ ਫ਼ਤਹਿਗੜ੍ਹ ਸਾਹਿਬ: ਰੋਜਾ ਸ਼ਰੀਫ ਦੇ ਖਲੀਫਾ ਸੱਯਦ ਮੁਹੰਮਦ ਸਾਦਿਕ ਰਜ਼ਾ ਅਤੇ ਸੈਫੂਦੀਨ ਕਿਹਾ ਕਿ ਭਾਜਪਾ ਦੀ ਕੌਮੀ ਬੁਲਾਰਾ (BJP's national spokesperson) ਨੁਪੂਰ ਸ਼ਰਮਾ ਅਤੇ ਨਵੀਨ ਜਿੰਦਲ ਵੱਲੋਂ ਨਬੀ ਕਰੀਮ ਹਜ਼ਰਤ ਮੁਹੰਮਦ ਸਾਹਿਬ ਦੇ ਖ਼ਿਲਾਫ਼ ਕੀਤੀ ਗਈ ਵਿਵਾਦਿਤ ਟਿੱਪਣੀ ਨੂੰ ਲੈਕੇ ਦੁਨੀਆਂ ਭਰ ਦੇ ਵਿੱਚ ਮੁਸਲਿਮ ਭਾਈਚਾਰੇ ਵਿੱਚ ਕਾਫ਼ੀ ਰੋਸ (Protests in the Muslim community) ਪਾਇਆ ਜਾ ਰਿਹਾ, ਪਰ ਇਨ੍ਹਾਂ ਦੋਵਾਂ ਖ਼ਿਲਾਫ਼ ਹੁਣ ਨਾ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ ਅਤੇ ਨਾ ਉਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਦੇ ਵਿਰੋਧ ਵਿੱਚ ਇਹ ਰੋਸ ਪ੍ਰਦਰਸ਼ਨ (Protest) ਕੀਤਾ ਗਿਆ ਹੈ ਅਤੇ ਇੱਕ ਮੰਗ ਪੱਤਰ ਪ੍ਰਸ਼ਾਸਾਨ ਨੂੰ ਦਿੱਤਾ ਗਿਆ ਹੈ, ਜਿਸ ਵਿੱਚ ਉਕਤ ਦੋਵਾਂ ਆਗੂਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਇਸ ਮੌਕੇ ਰੋਜਾ ਸ਼ਰੀਫ ਦੇ ਖਲੀਫਾ ਸੱਯਦ ਮੁਹੰਮਦ ਸਾਦਿਕ ਰਜ਼ਾ ਅਤੇ ਸੈਫੂਦੀਨ ਕਿਹਾ ਕਿ ਭਾਜਪਾ ਦੀ ਕੌਮੀ ਬੁਲਾਰਾ ਨੁਪੂਰ ਸ਼ਰਮਾ ਅਤੇ ਨਵੀਨ ਜਿੰਦਲ ਦੇ ਖ਼ਿਲਾਫ਼ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਨਾ ਹੀ ਉਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦੋਂ ਕਿ ਉਨ੍ਹਾਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਆਪਣੀ ਜਾਨ ਤੋਂ ਜ਼ਿਆਦਾ ਪਿਆਰੇ ਕਰਨ ਵਾਲੇ ਨਬੀ ਕਰੀਬ ਹਜ਼ਰਤ ਮੁਹੰਮਦ ਸਾਹਿਬ ਖ਼ਿਲਾਫ਼ ਨਾਪਾਕ ਗੱਲਾਂ ਕੀਤੀਆਂ, ਜਿਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।