ਫ਼ਤਿਹਗੜ੍ਹ ਸਾਹਿਬ: ਕਮਲਦੀਪ ਸਿੰਘ ਅਤੇ ਮਨਦੀਪ ਕੌਰ ਨੂੰ ਗੂਗਲ ਬੌਆਏ ਅਤੇ ਗੂਗਲ ਗਰਲ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਅੱਠ ਸਾਲ ਦਾ ਕਮਲਦੀਪ ਸਿੰਘ ਅਤੇ ਛੇ ਸਾਲ ਦੀ ਮਨਦੀਪ ਕੌਰ ਨੇ ਆਪਣਾ ਨਾਂਅ ਇੰਡੀਆ ਬੁੱਕ ਆਫ਼ ਰਿਕਾਰਡ ਅਤੇ ਵਰਲਡ ਰਿਕਾਰਡ ਆਫ ਇੰਡੀਆ ਦੇ ਵਿੱਚ ਦਰਜ ਕਰਵਾਇਆ ਹੈ।
ਇਹ ਵੀ ਪੜ੍ਹੋ: ਦਿੱਲੀ ਹਿੰਸਾ ਵਿੱਚ ਹੁਣ ਤੱਕ 38 ਮੌਤਾਂ, 48 ਵਿਰੁੱਧ FIR, ਸ਼ਾਂਤੀ ਦੀਆਂ ਕੋਸ਼ਿਸ਼ਾਂ ਤੇਜ਼
ਕਮਲਦੀਪ ਸਿੰਘ ਤੀਜੀ ਕਲਾਸ ਵਿੱਚ ਪੜ੍ਹਦਾ ਹੈ ਅਤੇ ਮਨਦੀਪ ਕੌਰ ਫ਼ਰਸਟ ਕਲਾਸ ਦੀ ਵਿਦਿਆਰਥਣ ਹੈ। ਇਨ੍ਹਾਂ ਦੋਹਾਂ ਬੱਚਿਆਂ ਕੋਲ ਜਨਰਲ ਨਾਲਜ ਦਾ ਇੰਨਾ ਭੰਡਾਰ ਹੈ ਕਿ ਉਹ ਪੁੱਛੇ ਗਏ ਸਵਾਲ ਦਾ ਤੁਰੰਤ ਜਵਾਬ ਦਿੰਦੇ ਹਨ। ਇਸ ਲਈ ਇਨ੍ਹਾਂ ਨੂੰ ਗੂਗਲ ਬੁਆਏ ਐਂਡ ਗਰਲ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ।
ਦੱਸਦਈਏ ਕਿ ਅੱਜ ਇਨ੍ਹਾਂ ਬੱਚਿਆਂ ਨੂੰ ਸਰਕਾਰ ਦੀ ਮਦਦ ਦੀ ਲੋੜ ਹੈ ਕਿਉਂਕਿ ਅੱਜ ਇਹ ਬੱਚੇ ਅੱਗੇ ਵਧਣ ਦੇ ਲਈ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਇਸ ਦਾ ਕਾਰਨ ਇਹ ਹੈ ਕਿ ਇਨ੍ਹਾਂ ਦੇ ਪਿਤਾ ਮਿਹਨਤ ਅਤੇ ਮਜ਼ਦੂਰੀ ਕਰਕੇ ਘਰ ਦਾ ਗੁਜਾਰਾ ਕਰ ਰਹੇ ਹਨ।
ਜਦੋਂ ਇਨ੍ਹਾਂ ਦੇ ਮਾਤਾ ਪਿਤਾ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਇਨ੍ਹਾਂ ਦੀ ਮਾਤਾ ਗੁਰਜਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਬੱਚਿਆਂ ਤੇ ਬਹੁਤ ਮਾਣ ਹੈ। ਬੱਚਿਆਂ ਦੇ ਪਿਤਾ ਸੁਖਜਿੰਦਰ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਘਰ ਦਾ ਖਰਚ ਮੁਸ਼ਕਲ ਨਾਲ ਚੱਲਦਾ ਹੈ ਜਿਸਦੇ ਲਈ ਸਰਕਾਰ ਉਨ੍ਹਾਂ ਦੀ ਮਦਦ ਜ਼ਰੂਰ ਕਰੇ।