ਸ੍ਰੀ ਫਤਿਹਗੜ੍ਹ ਸਾਹਿਬ: ਸਾਬਕਾ ਸੰਸਦ ਮੈਂਬਰ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਆਣਾ ਵਿਚ ਲੜੀ ਜਾ ਰਹੀ ਵਿਧਾਨ ਸਭਾ ਚੋਣ ਦਾ ਪੰਜਾਬ ਵਿਚ ਅਕਾਲੀ-ਭਾਜਪਾ ਗੱਠਜੋੜ ਉੱਤੇ ਕਿਸੇ ਪ੍ਰਕਾਰ ਦਾ ਕੋਈ ਅਸਰ ਨਹੀਂ ਪਵੇਗਾ ਅਤੇ ਅਕਾਲੀ ਦਲ ਤੇ ਭਾਜਪਾ ਦਾ ਗਠੱਜੋੜ ਹਮੇਸ਼ਾ ਕਾਇਮ ਰਹੇਗਾ।
ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਸ਼੍ਰੋਮਣੀ ਅਕਾਲੀ ਦਲ ਪਹਿਲੀ ਵਾਰ ਨਹੀਂ ਲੜ ਰਿਹਾ ਤੇ ਸ਼੍ਰੋਮਣੀ ਅਕਾਲੀ ਦਲ ਦਾ ਇਨੈਲੋ ਨਾਲ ਪੁਰਾਣਾ ਸਬੰਧ ਚੱਲਿਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਵਿਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਸਬੰਧੀ ਬੋਲਦਿਆਂ ਕਿਹਾ ਕਿ ਜ਼ਿਮਨੀ ਚੋਣਾਂ ਕਾਂਗਰਸ ਨਹੀਂ ਪੰਜਾਬ ਦੀ ਪੁਲਿਸ ਲੜ ਰਹੀ ਹੈ ਤੇ ਸਪਸ਼ਟ ਹੈ ਕਿ ਪੁਲਿਸ ਵਰਸਿਜ ਅਕਾਲੀ ਦਲ ਤੇ ਸਰਕਾਰੀ ਤੰਤਰ ਜ਼ਿਮਨੀ ਚੋਣਾਂ ਵਿਚ ਮੋਹਰੀ ਨਜ਼ਰ ਆਉਣਾ ਲੋਕਤੰਤਰ ਲਈ ਖ਼ਤਰੇ ਦੀ ਘੰਟੀ ਹੈ।