ਸ੍ਰੀ ਫ਼ਤਹਿਗੜ੍ਹ ਸਾਹਿਬ:ਇਸ ਪਵਿੱਤਰ ਧਰਤੀ 'ਤੇ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਦੋ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ,ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਲਗਨ ਵਾਲੀ ਸ਼ਹੀਦੀ ਸਭਾ ਦੇ ਮਦਦੇ ਨਜ਼ਰ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਸ਼ਰਧਾਲੂ ਆ ਰਹੇ ਹਨ, ਉੱਥੇ ਹੀ, ਰਾਜਨੀਤਕ ਸਖ਼ਸ਼ੀਅਤਾਂ ਵੀ ਪਹੁੰਚ ਰਹੀਆਂ ਹਨ। ਇਸੇ ਤਹਿਤ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ (Punjab Congress President Raja Warring) ਸਾਬਕਾ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇਰ ਰਾਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।
ਗੁਰੂ ਦਾ ਦਰ ਹੈ, ਇੱਥੇ ਸਿਆਸਤ ਨਹੀਂ ਕਰਨੀ ਚਾਹੀਦੀ:ਭਾਰਤ ਜੋੜੋ ਯਾਤਰਾ ਦੇ ਸਬੰਧ 'ਚ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਇਸ ਯਾਤਰਾ ਲੈ ਕੇ ਪਾਰਟੀ ਨੂੰ ਲੋਕਾਂ ਪਾਸੋਂ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਲੋਕਾਂ 'ਚ ਉਤਸ਼ਾਹ ਹੈ। ਉਮੀਦ ਹੈ ਕਿ ਭਾਰਤ ਜੋੜੋ ਯਾਤਰਾ (Bharat Jodo Yatra Preparations in Punjab) ਜੋ ਪੰਜਾਬ ਦੇ ਭੱਖਦੇ ਮਸਲਿਆ ਅਤੇ ਮੌਜੂਦਾ ਹਾਲਾਤਾਂ ਨੂੰ ਉਭਾਰਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਿਛਲੇ ਦਿਨੀਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਫ਼ਤਹਿਗੜ੍ਹ ਸਾਹਿਬ ਦੀਆਂ 5 ਸੜਕਾਂ ਨੂੰ ਸ਼ਹੀਦੀ ਸਭਾ ਤੋਂ ਪਹਿਲਾਂ ਚੌੜਾ ਕਰਨ ਬਾਰੇ ਕੀਤੇ ਐਲਾਨ ਸਬੰਧੀ ਪੁੱਛੇ ਜਾਣ 'ਤੇ ਰਾਜਾ ਵੜਿੰਗ ਨੇ ਕਿਹਾ ਕਿ ਇਹ ਗੁਰੂ ਦਾ ਦਰ ਹੈ, ਇੱਥੇ ਸਿਆਸਤ ਨਹੀਂ ਕਰਨੀ ਚਾਹੀਦੀ। ਸਾਨੂੰ ਉਮੀਦ ਹੈ ਕਿ ਮੁੱਖ ਮੰਤਰੀ ਆਪਣੇ ਵਾਅਦੇ ਨੂੰ ਜ਼ਰੂਰ ਪੂਰਾ ਕਰਨਗੇ।