ਸ੍ਰੀ ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਜੇਲ੍ਹ ਮੰਤਰੀ ਹੀਰਾ ਸਿੰਘ ਗਾਬੜੀਆ ਮੰਡੀ ਗੋਬਿੰਦਗੜ੍ਹ ਤੋਂ ਬੀ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਭਿੰਦਰ ਸਿੰਘ ਦੇ ਸਪੁੱਤਰ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਨ ਉਨ੍ਹਾਂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਸਰਕਾਰ 'ਤੇ ਕਈ ਸਵਾਲ ਵੀ ਖੜੇ ਕੀਤੇ ਗਏ।
ਪੰਜਾਬ ਸਰਕਾਰ ਵਲੋਂ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼-ਹੀਰਾ ਸਿੰਘ ਗਾਬੜੀਆ ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੁੜ-ਮੁੜ ਐੱਸ.ਆਈ.ਟੀ ਦਾ ਗਠਨ ਕਰਕੇ ਇਸ ਮਾਮਲੇ ਨੂੰ ਲਮਕਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਬੇਅਦਬੀਆਂ ਦੇ ਮਾਮਲੇ 'ਚ ਸਿਰਫ਼ ਸਿਆਸਤ ਹੀ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੂਬੇ 'ਚ ਮੁੜ ਅਕਾਲੀ ਦਲ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਉਨ੍ਹਾਂ ਦਾ ਕਹਿਣਾ ਕਿ ਕਾਂਗਰਸ ਵਲੋਂ ਸਾਢੇ ਚਾਰ ਸਾਲ ਦਾ ਸਮਾਂ ਬਤ ਜਾਣ ਤੋਂ ਬਾਅਦ ਵੀ ਆਪਣਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੈਟਰੋਲ ਅਤੇ ਡੀਜਲ ਦੇ ਭਾਅ ਵਾਰ-ਵਾਰ ਵਧਾ ਰਹੀ ਹੈ, ਪਰ ਕਾਂਗਰਸ ਸਰਕਾਰ ਕੁਝ ਵੀ ਨਹੀਂ ਬੋਲ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਤੇਲ ਦੀਆਂ ਕੀਮਤਾਂ ਵੱਧਣ ਕਾਰਨ ਲਾਭ ਹੋ ਰਿਹਾ ਹੈ, ਜਿਸ ਕਾਰਨ ਉਨ੍ਹਾਂ ਚੁੱਪ ਵੱਟੀ ਹੋਈ ਹੈ।
ਇਹ ਵੀ ਪੜ੍ਹੋ:ਬਰਗਾੜੀ ਗੋਲੀਕਾਂਡ 'ਚ ਇਨਸਾਫ਼ ਨਾ ਮਿਲਣਾ ਕੈਪਟਨ ਸਰਕਾਰ ਦੀ ਨਿਅਤ ਚ ਖੋਟ-ਬੀਬੀ ਜਾਗੀਰ ਕੌਰ