ਸ੍ਰੀ ਫਤਿਹਗੜ੍ਹ ਸਾਹਿਬ: 1959 ਨੂੰ ਸੀ.ਆਰ.ਪੀ.ਐਫ. (CRPF) ਦੇ ਜਵਾਨ ਚੀਨ ਵੱਲੋਂ ਕੀਤੇ ਅਚਾਨਕ ਹਮਲੇ ਦੌਰਾਨ ਸ਼ਹੀਦ ਹੋਏ ਸਨ, ਜਿਨ੍ਹਾਂ ਦੀ ਯਾਦ ਵਿੱਚ ਹਰੇਕ ਸਾਲ ਪੰਜਾਬ ਪੁਲਿਸ (Punjab Police) ਅਤੇ ਅਰਧ ਸੈਨਿਕ ਬਲਾਂ ਦੇ ਡਿਊਟੀ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਯਾਦਗਾਰੀ ਦਿਵਸ ਮਨਾਇਆ ਜਾਂਦਾ ਹੈ, ਜੋ ਕਿ ਪੰਜਾਬ ਪੁਲਿਸ (Punjab Police) ਦੇ ਗੌਰਵਮਈ ਇਤਿਹਾਸ ਦਾ ਪ੍ਰਤੀਕ ਹਨ।
ਸਹੀਦਾਂ ਨੂੰ ਪੰਜਾਬ ਪੁਲਿਸ ਵੱਲੋਂ ਸ਼ਰਧਾਂਜਲੀ ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਨਿਰਭਾਓ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸੁਰਭੀ ਮਲਿਕ (Deputy Commissioner Surbhi Malik) ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸੰਦੀਪ ਗੋਇਲ (District Police Chief Sandeep Goyal) ਨੇ ਪੁਲਿਸ ਲਾਈਨ ਪਿੰਡ ਮਹੱਦੀਆਂ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪੁਲਿਸ ਦੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਯਾਦ ਵਿੱਚ ਯਾਦਗਾਰੀ ਦਿਵਸ ਆਯੋਜਿਤ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ (Punjab Police) ਦੇ ਜਵਾਨਾਂ ਨੇ ਬਹਾਦਰੀ ਦਿਖਾਉਂਦਿਆਂ ਦੇਸ਼ ਦੀ ਅੰਦਰੂਨੀ ਸੁਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਤੇ ਇਹ ਸ਼ਹਾਦਤਾਂ ਹੋਰਨਾਂ ਪੁਲਿਸ ਜਵਾਨਾਂ ਲਈ ਹਮੇਸ਼ਾਂ ਪ੍ਰੇਰਨਾ ਦਾ ਸਰੋਤ ਬਣੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ (Punjab Police) ਨੇ ਅਮਨ ਤੇ ਸ਼ਾਂਤੀ ਕਾਇਮ ਰੱਖਣ ਲਈ ਜੋ ਕੁਰਬਾਨੀਆਂ ਦਿੱਤੀਆਂ ਹਨ, ਉਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ (Police) ਜਵਾਨਾਂ ਵੱਲੋਂ ਦੋ ਮਿੰਟ ਦਾ ਮੋਨ ਵੀ ਰੱਖਿਆ ਗਿਆ ਅਤੇ ਸ਼ਹੀਦ ਹੋਏ ਪੁਲਿਸ ਜਵਾਨਾਂ ਦੇ ਪਰਿਵਾਰਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਪੁਲਿਸ (Police) ਤੇ ਸਿਵਲ ਅਧਿਕਾਰੀਆਂ ਤੋਂ ਇਲਾਵਾ ਸ਼ਹੀਦ ਹੋਏ ਪੁਲਿਸ ਦੇ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਹੀਦ ਪੁਲਿਸ ਸਮਾਰਕ 'ਤੇ ਰੀਥ ਰੱਖ ਕੇ ਸ਼ਰਧਾਂਜਲੀਆਂ ਵੀ ਭੇਂਟ ਕੀਤੀਆਂ।
ਇਹ ਵੀ ਪੜ੍ਹੋ:ਪੰਜਾਬ ਪੁਲਿਸ ਦੇ ਸ਼ਹੀਦ ਸਾਡਾ ਸਰਮਾਇਆ: ਡੀ.ਆਈ.ਜੀ