ਸ੍ਰੀ ਫ਼ਤਿਹਗੜ੍ਹ ਸਾਹਿਬ: ਕੇਂਦਰੀ ਰੇਲ ਮੰਤਰੀ ਪਿਯੂਸ਼ ਗੋਇਲ ਨੇ ਵੀਡੀਓ ਕਾਨਫਰੰਸ ਰਾਹੀਂ ਪੰਜਾਬ ਦੇ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨਾਲ ਗੱਲਬਾਤ ਕੀਤੀ। ਇਸ ਗੱਲਬਾਤ ਦੌਰਾਨ ਰੇਲ ਮੰਤਰੀ ਨੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਸਾਹਮਣੇ ਬਣੇ ਰੇਲਵੇ ਲਾਈਨ ਉੱਤੇ ਅੰਡਰ ਬ੍ਰਿਜ ਦੀ ਥਾਂ ਓਵਰਬ੍ਰਿਜ ਬਣਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
'ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਸਾਹਮਣੇ ਰੇਲਵੇ ਅੰਡਰ ਬ੍ਰਿਜ ਦੀ ਥਾਂ ਬਣੇਗਾ ਰੇਲਵੇ ਓਵਰਬ੍ਰਿਜ' - ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ
ਪੰਜਾਬ ਦੇ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰੀ ਰੇਲ ਮੰਤਰੀ ਪਿਯੂਸ਼ ਗੋਇਲ ਨਾਲ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕੀਤੀ।
ਵੀਡੀਓ ਕਾਨਫਰੰਸ ਵਿੱਚ ਪ੍ਰੇਮ ਸਿੰਘ ਚੰਦੂਮਾਜਰਾ ਨੇ ਰੇਲ ਮੰਤਰੀ ਪਿਯੂਸ਼ ਗੋਇਲ ਨੂੰ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਕੌਰ ਜੀ ਦੀ ਸ਼ਹਾਦਤ ਵਾਲੇ ਸਥਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਆਉਂਦੀਆਂ ਹਨ ਪਰ ਰੇਲਵੇ ਫਾਟਕ ਹੋਣ ਕਾਰਨ ਇੱਥੇ ਟ੍ਰੈਫਿਕ ਹੋ ਜਾਂਦਾ ਹੈ। ਇਸ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੇ ਰੇਲ ਮੰਤਰੀ ਨੂੰ ਰੇਲਵੇ ਲਾਈਨ ਉੱਤੇ ਅੰਡਰ ਬ੍ਰਿਜ ਦੀ ਥਾਂ ਓਵਰਬ੍ਰਿਜ ਬਣਾਉਣ ਦਾ ਸੁਝਾਅ ਦਿੱਤਾ ਜਿਸ ਨੂੰ ਉਨ੍ਹਾਂ ਨੇ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਰੇਲ ਮੰਤਰੀ ਨੇ ਓਵਰਬ੍ਰਿਜ ਨੂੰ ਬਣਾਉਣ ਲਈ ਪੰਜਾਬ ਸਰਕਾਰ ਨੂੰ ਆਪਣਾ 50 ਫੀਸਦੀ ਹਿੱਸਾ ਪਾਉਣ ਦੀ ਗੱਲ ਵੀ ਕਹੀ ਹੈ।
ਇਹ ਵੀ ਪੜ੍ਹੋ: ਐਮ.ਪੀ ਗੁਰਜੀਤ ਔਜਲਾ ਨੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਵਿਰੋਧ 'ਚ ਰੱਖਿਆ ਮੌਨ ਵਰਤ