ਸ੍ਰੀ ਫ਼ਤਹਿਗੜ੍ਹ ਸਾਹਿਬ :ਪੰਜਾਬ ਵਿੱਚ ਲਗਾਤਾਰ ਹੋ ਰਹੀ ਬਰਸਾਤ ਦੇ ਕਾਰਣ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ, ਜਿਸ ਦੇ ਨਾਲ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਉਥੇ ਹੀ ਤੇਜ਼ ਬਰਸਾਤ ਦੇ ਕਾਰਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਵਿੱਚ ਵੀ ਹੜ੍ਹ ਵਰਗੇ ਹਾਲਾਤ ਦਾ ਖਤਰਾ ਬਣਿਆ ਹੋਇਆ ਹੈ। ਸਰਹਿੰਦ ਸ਼ਹਿਰ ਵਿੱਚ ਇਸੇ ਤਰ੍ਹਾਂ ਦੇ ਹਾਲਾਤ ਹਨ, ਜਿਸ ਦਾ ਜਾਇਜ਼ਾ ਲੈਣ ਦੇ ਲਈ ਕਾਂਗਰਸ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਐਮਪੀ ਅਮਰ ਸਿੰਘ ਸਰਹਿੰਦ ਵਿਖੇ ਪਹੁੰਚੇ।
ਸਰਹਿੰਦ ਨਜ਼ਦੀਕ ਇਲਾਕਿਆਂ ਦੇ ਹਾਲਾਤ ਠੀਕ ਨਹੀਂ :ਇਸ ਮੌਕੇ ਗੱਲਬਾਤ ਕਰਦੇ ਹੋਏ ਪੰਜਾਬ ਕਾਂਗਕਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਹਨਾਂ ਨੂੰ ਬਲਾਕ ਪ੍ਰਧਾਨਾਂ ਨੇ ਸਰਹਿੰਦ ਦੇ ਹਾਲਾਤ ਬਾਰੇ ਦੱਸਿਆ ਸੀ ਕਿ ਸਰਹਿੰਦ ਦੇ ਵਿਚ ਮੀਂਹ ਕਾਰਨ ਪਾਣੀ ਬਹੁਤ ਜਮ੍ਹਾ ਹੋ ਗਿਆ ਸੀ, ਜਿਸ ਨਾਲ ਸਰਹਿੰਦ ਦੇ ਮਾੜੇ ਹਾਲਾਤ ਬਣੇ ਹੋਏ ਹਨ। ਜਿਥੇ ਪਹੁੰਚਕੇ ਉਹਨਾਂ ਵਲੋਂ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ ਜਾ ਰਹੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪਿਛਲੇ ਤਿੰਨ ਦਿਨ ਤੋਂ ਹਾਲਾਤ ਕੁਝ ਠੀਕ ਨਹੀਂ ਹਨ, ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁਝ ਕਲੋਨੀਆਂ ਦੇ ਵਿੱਚ ਲੋਕਾਂ ਨੂੰ ਸਹੂਲਤ ਨਹੀਂ ਦਿੱਤੀ ਜਾ ਰਹੀ, ਜਿਸ ਕਰਕੇ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੋਂ ਤਕ ਕਿ ਕਈ ਘਰਾਂ ਦੀਆਂ ਤਾਂ ਛੱਤਾਂ ਵੀ ਡਿੱਗ ਗਈਆਂ ਹਨ।
- Punjab Flood Update: ਪੰਜਾਬ ਦੇ ਕਈ ਇਲਾਕਿਆਂ ਵਿੱਚ ਰਾਹਤ, ਕਈ ਥਾਂ ਅਜੇ ਵੀ ਮੰਡਰਾ ਰਿਹੈ ਹੜ੍ਹਾਂ ਦਾ ਖ਼ਤਰਾ, ਹੁਣ ਤੱਕ 11 ਮੌਤਾਂ
- ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪੀੜਤਾਂ ਲਈ 71 ਕਰੋੜ 50 ਲੱਖ ਰੁਪਏ ਹੋਰ ਕਰਨਗੇ ਜਾਰੀ, ਮ੍ਰਿਤਕਾਂ ਦਾ ਵਾਰਿਸਾਂ ਨੂੰ ਰਾਹਤ ਫੰਡ 'ਚੋਂ ਰਾਸ਼ੀ ਜਾਰੀ ਕਰਨ ਦੇ ਨਿਰਦੇਸ਼
- Khanna News: ADC ਦੇ ਸੇਵਾ ਮੁਕਤ ਰੀਡਰ ਤੇ ਭਾਜਪਾ ਆਗੂ 'ਤੇ ਰਿਸ਼ਵਤਖੋਰੀ ਦਾ ਕੇਸ ਦਰਜ, ਇੰਤਕਾਲ ਬਦਲੇ ਲਏ ਸੀ ਸਾਢੇ ਤਿੰਨ ਲੱਖ ਰੁਪਏ