ਗੋਬਿੰਦਗੜ੍ਹ :ਪੰਜਾਬ ਵਿਚ ਕੋਰੋਨਾ ਦਾ ਕਹਿਰ ਜਾਰੀ ਹੈ ਉਥੇ ਹੀ ਕਰਾਇਮ ਕਰਨ ਵਾਲੇ ਐਕਟਿਵ ਹੋਏ ਹਨ।ਮੰਡੀ ਗੋਬਿੰਦਗੜ੍ਹ ਵਿਚ ਵਿਜੈ ਕੁਮਾਰ ਨਾਂ ਦੇ ਵਿਅਕਤੀ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਸੀ ਕਿ ਉਸ ਨੂੰ ਵਾਟਸਐਪ ਉੇਤੇ ਕਾਲ ਕਰਕੇ ਪਰਿਵਾਰ ਨੂੰ ਜਾਨੋ ਮਾਰਨ ਦੀਆਂ ਧਮਕੀਆ ਦੇ ਰਿਹਾ ਹੈ ਅਤੇ 50 ਲੱਖ ਦੀ ਫਿਰੌਤੀ ਮੰਗ ਰਿਹਾ ਹੈ। ਜਿਸ ਨੂੰ ਪਹਿਲਾਂ ਤਾਂ ਸ਼ਿਕਾਇਤਕਰਤਾ ਵਿਜੇ ਕੁਮਾਰ ਵੱਲੋਂ ਇਗਨੋਰ ਕਰ ਦਿੱਤਾ ਜਾਂਦਾ ਹੈ।ਜਦੋ ਦੂਜੀ ਵਾਰ ਕਾਲ ਆਉਂਦੀ ਤਾਂ ਵਿਜੇ ਕੁਮਾਰ ਪੁਲਿਸ ਨੂੰ ਸ਼ਿਕਾਇਤ ਕਰਦਾ ਹੈ।
ਫਿਰੌਤੀ ਮੰਗਣ ਵਾਲੇ ਚੜ੍ਹੇ ਪੁਲਿਸ ਦੇ ਧੱਕੇ - ਵਾਟਸਐਪ ਉੇਤੇ ਕਾਲ
ਮੰਡੀ ਗੋਬਿੰਦਗੜ੍ਹ ਵਿਚ ਵਿਜੈ ਕੁਮਾਰ ਨਾਂ ਦੇ ਵਿਅਕਤੀ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਸੀ ਕਿ ਉਸ ਨੂੰ ਵਾਟਸਐਪ ਉੇਤੇ ਕਾਲ ਕਰਕੇ ਪਰਿਵਾਰ ਨੂੰ ਜਾਨੋ ਮਾਰਨ ਦੀਆਂ ਧਮਕੀਆ ਦੇ ਰਿਹਾ ਹੈ ਅਤੇ 50 ਲੱਖ ਦੀ ਫਿਰੌਤੀ ਮੰਗ ਰਿਹਾ ਹੈ।ਇਸ ਤੋਂ ਬਾਅਦ ਪੁਲਿਸ ਨੇ ਐਕਸ਼ਨ ਵਿਚ ਆਉਂਦਿਆ ਹੀ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਬਾਰੇ ਡੀ ਐੱਸ ਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਹੀ ਵਿਅਕਤੀਆਂ ਵੱਲੋਂ ਦੁਬਾਰਾ ਫਿਰ ਬੀਤੇ ਦਿਨ ਵ੍ਹੱਟਸਐਪ ਤੇ ਪੈਸੇ ਮੰਗਣ ਲਈ ਕਾਲ ਕੀਤੀ ਜਾਂਦੀ ਹੈ, ਜਿਸ ਤੇ ਵਿਜੇ ਕੁਮਾਰ ਨੇ ਇਹ ਮਾਮਲਾ ਮੰਡੀ ਗੋਬਿੰਦਗੜ੍ਹ ਪੁਲਸ ਦੇ ਧਿਆਨ ਵਿੱਚ ਲਿਆਂਦਾ।ਜਦੋ ਮਾਮਲਾ ਸੀਰੀਅਸ ਦੇਖਦਿਆਂ ਸੀਨੀਅਰ ਕਪਤਾਨ ਪੁਲਿਸ ਮੈਡਮ ਅਮਨੀਤ ਕੌਂਡਲ ਵੱਲੋਂ ਜਾਰੀ ਹਦਾਇਤਾਂ 'ਤੇ ਵਿਜੇ ਕੁਮਾਰ ਦੇ ਪਰਿਵਾਰ ਤੇ ਬੱਚਿਆਂ ਨੂੰ ਕਿਸੇ ਸੁਰੱਖਿਅਤ ਥਾਂ ਤੇ ਪਹੁੰਚਾ ਦਿੱਤਾ ਗਿਆ ਅਤੇ ਵਿਜੇ ਕੁਮਾਰ ਨੂੰ ਸਿਵਲ ਵਿੱਚ ਪੁਲਿਸ ਮੁਲਾਜ਼ਮ ਸੁਰੱਖਿਆ ਵਜੋਂ ਦੇ ਦਿੱਤੇ ਗਏ ਅਤੇ ਮਾਮਲਾ ਦਰਜ ਕਰ ਲਿਆ ਗਿਆ ।
ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਅਗਲੀ ਕਾਰਵਾਈ ਕਰਦਿਆਂ ਇਨ੍ਹਾਂ ਫਿਰੌਤੀ ਮੰਗਣ ਵਾਲੇ ਤਿੰਨਾਂ ਵਿਅਕਤੀਆਂ ਨੂੰ ਦਬੋਚ ਲਿਆ ਗਿਆ ਹੈ ਅਤੇ ਦੋ ਵਿਅਕਤੀ ਮੰਡੀ ਗੋਬਿੰਦਗੜ੍ਹ ਅਤੇ ਇਕ ਅਮਲੋਹ ਨਾਲ ਸੰਬੰਧਿਤ ਹੈ।
ਇਹ ਵੀ ਪੜੋ:ਇਕਾਂਤਵਾਸ ਦੌਰਾਨ ਸਵੈ-ਦੇਖਭਾਲ ਲਈ ‘ਕੋਵਿਡ ਕੇਅਰ ਵੱਟਸਐਪ ਚੈਟਬੋਟ’ ਦੀ ਸ਼ੁਰੂਆਤ