ਪੰਜਾਬ

punjab

ETV Bharat / state

ਫਤਿਹਗੜ੍ਹ ਸਾਹਿਬ 'ਚ ਨਾਬਾਲਗ ਬਣੀ ਹਵਸ ਦਾ ਸ਼ਿਕਾਰ

ਫ਼ਤਿਹਗੜ੍ਹ ਸਾਹਿਬ ਵਿੱਚ ਇੱਕ ਨਬਾਲਗ ਨਾਲ ਜ਼ਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ ਪੀੜਤ ਲੜਕੀ ਦੀ ਉਮਰ 16 ਸਾਲ ਦੀ ਹੈ। ਉਨ੍ਹਾਂ ਦੱਸਿਆ ਕਿ ਕਥਿਤ ਮੁਲਜ਼ਮ ਲੜਕੀ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ ਸੀ।

Fatehgarh Sahib, rape with a minor, rape ,crime
ਫਤਿਹਗੜ੍ਹ ਸਾਹਿਬ 'ਚ ਨਾਬਾਲਗ ਬਣੀ ਹਵਸ ਦਾ ਸ਼ਿਕਾਰ

By

Published : Jun 2, 2020, 5:11 PM IST

ਫ਼ਤਿਹਗੜ੍ਹ ਸਾਹਿਬ: ਇੱਕ ਨਬਾਲਗ ਨਾਲ ਜ਼ਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ ਪੀੜਤ ਲੜਕੀ ਦੀ ਉਮਰ 16 ਸਾਲ ਹੈ। ਉਨ੍ਹਾਂ ਦੱਸਿਆ ਕਿ ਕਥਿਤ ਮੁਲਜ਼ਮ ਲੜਕੀ ਵਰਗਲਾ ਕੇ ਆਪਣੇ ਨਾਲ ਲੈ ਗਿਆ ਸੀ।

ਥਾਣਾ ਫ਼ਤਿਹਗੜ੍ਹ ਸਾਹਿਬ ਦੀ ਮਹਿਲਾ ਸਬ-ਇੰਸਪੈਕਟ ਅਮਨਪ੍ਰੀਤ ਕੌਰ ਬਰਾੜ ਨੇ ਦੱਸਿਆ ਕਿ ਪੀੜਤ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਅਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਬਿਆਨਾਂ ਦੇ ਅਧਾਰ 'ਤੇ ਪੀੜਤ ਲੜਕੀ ਦਾ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਜਾ ਰਿਹਾ ਹੈ।

ਫਤਿਹਗੜ੍ਹ ਸਾਹਿਬ 'ਚ ਨਾਬਾਲਗ ਬਣੀ ਹਵਸ ਦਾ ਸ਼ਿਕਾਰ

ਪੀੜਤ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਧੀ ਨੂੰ ਕਥਿਤ ਦੋਸ਼ੀ 1 ਜੂਨ ਨੂੰ ਵਰਗਲਾ ਕੇ ਘਰੋਂ ਲੈ ਗਿਆ ਸੀ ਤੇ ਜਦੋਂ ਉਨ੍ਹਾਂ ਦੀ ਧੀ ਵਾਪਸ ਘਰ ਆਈ ਤਾਂ ਉਸ ਨੇ ਆਪਣੀ ਹੱਡਬੀਤੀ ਉਨ੍ਹਾਂ ਨੂੰ ਦੱਸੀ। ਇਸ ਤੋਂ ਬਾਅਦ ਉਨ੍ਹਾਂ ਥਾਣਾ ਫ਼ਤਿਹਗੜ੍ਹ ਸਾਹਿਬ ਵਿਖੇ ਪਾਸਕੋ ਐਕਟ ਤੇ ਬਾਕੀ ਧਾਰਵਾਂ ਅਧੀਨ ਮਾਮਲਾ ਦਰਜ ਕੀਤਾ ਹੈ। ਪੁਲਿਸ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਉਸ ਦੀ ਭਾਲ ਕਰ ਰਹੀ ਹੈ।

ABOUT THE AUTHOR

...view details