ਪੰਜਾਬ

punjab

ETV Bharat / state

ਰਜ਼ੀਆ ਸੁਲਤਾਨਾ ਦਾ ਵੱਡਾ ਐਲਾਨ, ਬੱਸਾਂ 'ਤੇ ਨਜ਼ਰ ਰੱਖਣ ਲਈ ਹੁਣ ਲਾਈ ਜਾਵੇਗੀ ਚਿੱਪ - Razia Sultana news in punjabi

ਸ੍ਰੀ ਫਤਿਹਗੜ੍ਹ ਸਾਹਿਬ 'ਚ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਬਾਬਾ ਬੰਦਾ ਸਿੰਘ ਬਹਾਦਰ ਬਸ ਸਟੈਂਡ ਦਾ ਉਦਘਾਟਨ ਕਰਨ ਪੁੱਜੀ। ਇਸ ਦੌਰਾਨ ਰਜ਼ੀਆ ਸੁਲਤਾਨਾ ਨੇ ਨਵੇਂ ਬੱਸ ਸਟੈਂਡ ਤੋਂ ਬੱਸਾਂ ਚੱਲਣ ਦੀ ਸ਼ੁਰੂਆਤ ਚੰਡੀਗੜ੍ਹ ਜਾਣ ਵਾਲੀ ਪੀ.ਆਰ.ਟੀ.ਸੀ. ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤੀ।

ਫ਼ੋਟੋ।

By

Published : Oct 1, 2019, 9:57 AM IST

ਸ੍ਰੀ ਫਤਿਹਗੜ੍ਹ ਸਾਹਿਬ: ਸਰਕਾਰੀ ਬੱਸਾਂ 'ਤੇ ਲਗਾਮ ਲਗਾਉਣ ਲਈ ਜਲਦ ਹੀ ਸਰਕਾਰ ਬੱਸਾਂ 'ਚ ਇੱਕ ਚਿੱਪ ਲਗਾਏਗੀ। ਇਸ ਚਿੱਪ ਦੇ ਜਰੀਏ ਬੱਸਾਂ ਦੀ ਲੋਕੇਸ਼ਨ ਦਾ ਪਤਾ ਆਸਾਨੀ ਨਾਲ ਲਗਾਇਆ ਜਾ ਸਕੇਗਾ। ਇਸ ਤੋਂ ਇਲਾਵਾ ਬੱਸਾਂ ਦੀ ਸਪੀਡ 'ਤੇ ਵੀ ਨਜ਼ਰ ਰੱਖੀ ਜਾਵੇਗੀ। ਇਸ ਦੀ ਜਾਣਕਾਰੀ ਦਿੰਦੇ ਹੋਏ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਇਸ ਚਿੱਪ 'ਤੇ ਕੰਮ ਚਲ ਰਿਹਾ ਹੈ।

ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਲਈ ਸਰਕਾਰੀ ਬੱਸਾਂ ਦੇ ਬਾਰੇ ਵਿੱਚ ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਜਾ ਰਿਹੈ ਹੈ, ਜਲਦ ਹੀ ਗਲਬਾਤ ਕਰਕੇ ਇਸ ਮਿਸ਼ਨ ਨੂੰ ਵੀ ਪੂਰਾ ਕੀਤਾ ਜਾਵੇਗਾ। ਰਜ਼ੀਆ ਸੁਲਤਾਨਾ ਨੇ ਕਿਹਾ ਕਿ ਸਿੱਖਾਂ ਦੀ ਰਿਹਾਈ ਬਾਰੇ ਅਜੇ ਕੁੱਝ ਨਹੀਂ ਕਹਿਣਾ ਚਾਹੁੰਦੇ ਕਿਉਂਕਿ ਸਰਕਾਰ ਦੀ ਇਹ ਆਪਣੀ ਸੋਚ ਹੈ।

ਇਸ ਮੌਕੇ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਜਿਸ ਤਰ੍ਹਾਂ ਅਸੀਂ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨ੍ਹਾ ਰਿਹੈ ਹਨ, ਉਸ ਦੇ ਤਹਿਤ ਹੀ ਕੈਦੀਆਂ ਦੀਆਂ ਰਿਹਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ੇਲ੍ਹ ਵਿੱਚ ਕੈਦੀਆਂ ਦੇ ਰਵੱਈਏ ਨੂੰ ਦੇਖ ਕੇ ਵੀ ਉਨ੍ਹਾਂ ਨੁੰ ਰਾਹਤ ਦਿੱਤੀ ਜਾਂਦੀ ਹੈ। ਪਰ ਓਹ ਇਸ ਬਾਰੇ ਕੁਝ ਨਹੀਂ ਕਹਿ ਸਕਦੇ।

ਵੀਡੀਓ

'ਧਾਰਾ 370 ਲਗਾ ਕੇ 70 ਸਾਲ ਕਾਂਗਰਸ ਨੇ ਕੀਤਾ ਦੇਸ਼ ਦਾ ਨੁਕਸਾਨ'

ਰਜ਼ੀਆ ਸੁਲਤਾਨਾ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਬਸ ਸਟੈਂਡ ਦਾ ਉਦਘਾਟਨ ਕਰਨ ਪੁੱਜੀ। 3.50 ਕਰੋੜ ਦੀ ਲਗਾਤ ਨਾਲ ਬਣੇ ਇਸ ਬੱਸ ਸਟੈਂਡ ਦੀ ਉਸਾਰੀ ਨਾਲ ਸਥਾਨਕ ਲੋਕਾਂ 'ਚ ਖੁਸ਼ੀ ਦਾ ਮਾਹੌਲ ਹੈ। ਉਨ੍ਹਾਂ ਨੇ ਨਵੇਂ ਬੱਸ ਸਟੈਂਡ ਤੋਂ ਬੱਸਾਂ ਚੱਲਣ ਦੀ ਸ਼ੁਰੂਆਤ ਚੰਡੀਗੜ੍ਹ ਜਾਣ ਵਾਲੀ ਪੀ.ਆਰ.ਟੀ.ਸੀ. ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤੀ।

ABOUT THE AUTHOR

...view details