ਸ੍ਰੀ ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ (EX. President) ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ, ਕਿ ਅਫਗਾਨਿਸਤਾਨ ਵਿੱਚ ਤਾਲਿਬਾਨ ਲੋਕਾਂ ਦੇ ਤਸ਼ੱਦਦ ਦਾ ਸ਼ਿਕਾਰ ਹੋਣ ਕਰਕੇ ਘੱਟ ਗਿਣਤੀ ਖ਼ਾਸਕਰ ਸਿੱਖ ਭਾਈਚਾਰੇ ਨੂੰ ਅਫਗਾਨਿਸਤਾਨ ਤੋਂ ਹਿਜਰਤ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਇਸ ਮੌਕੇ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਗੰਭੀਰਤਾਂ ਨਾਲ ਸ਼ਮੂਲੀਅਤ ਕਰਨ ਦੀ ਵੀ ਅਪੀਲ ਕੀਤੀ ਗਈ ਹੈ। ਤਾਂ ਜੋ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਮੌਕੇ ਉਨ੍ਹਾਂ ਵੱਲ਼ੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਵੀ ਲਿਖਿਆ ਗਿਆ ਹੈ। ਜਿਸ ਵਿੱਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਮੁੱਦਾ ਚੁੱਕਿਆ ਗਿਆ ਹੈ। ਪ੍ਰੋ. ਬਡੂੰਗਰ ਨੇ ਕਿਹਾ, ਕਿ ਸਾਲ 2002 ਵਿੱਚ ਵੀ ਇਹ ਮਸਲਾ ਚੁੱਕਿਆ ਗਿਆ ਸੀ।
ਇਸ ਮਾਮਲੇ ਨੂੰ ਲੈ ਕੇ ਉਹ ਨਿੱਜੀ ਤੌਰ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਕਾਰਜਕਾਲ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਮਿਲੇ ਸਨ। ਉਨ੍ਹਾਂ ਨੇ ਤੁਰੰਤ ਕਾਰਵਾਈ ਕਰਦਿਆਂ ਇਸ ਮਾਮਲੇ ਨੂੰ ਹੱਲ ਕਰਵਾਇਆ ਸੀ।