ਪੰਜਾਬ

punjab

ETV Bharat / state

ਸਰਦਾਰ ਵੱਲਭ ਭਾਈ ਪਟੇਲ ਦੀ ਜੈਯੰਤੀ : ਫ਼ਤਿਹਗੜ੍ਹ ਸਾਹਿਬ ਵਿਖੇ 'ਰਨ ਫ਼ਾਰ ਯੂਨਿਟੀ ' ਦਾ ਕਰਵਾਇਆ ਗਿਆ

ਅੱਜ ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੀ 144 ਵੀਂ ਜੈਯੰਤੀ ਮਨਾਈ ਜਾ ਰਹੀ ਹੈ। ਇਸ ਦੇ ਤਹਿਤ ਜਿਥੇ ਇੱਕ ਪਾਸੇ ਪੀਐਮ ਮੋਦੀ ਗੁਜਰਾਤ 'ਚ ਸਰਦਾਰ ਵੱਲਭ ਭਾਈ ਪਟੇਲ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕੇਵੜੀਆ ਸਥਿਤ ਸਟੈਚੂ ਆਫ਼ ਯੂਨਿਟੀ ਪਹੁੰਚੇ, ਉਥੇ ਹੀ ਦੂਜੇ ਪਾਸੇ ਫ਼ਤਿਹਗੜ੍ਹ ਸਾਹਿਬ ਵਿਖੇ 'ਰਨ ਫਾਰ ਯੂਨਿਟੀ ' ਦਾ ਪ੍ਰੋਗਰਾਮ ਕਰਵਾਇਆ ਗਿਆ।

ਫੋਟੋ

By

Published : Oct 31, 2019, 11:07 AM IST

ਸ੍ਰੀ ਫ਼ਤਿਹਗੜ੍ਹ ਸਾਹਿਬ : ਜ਼ਿਲ੍ਹੇ 'ਚ ਸਰਦਾਰ ਵੱਲਭ ਭਾਈ ਪਟੇਲ ਦੀ 144ਵੀਂ ਜੈਯੰਤੀ ਮੌਕੇ 'ਰਨ ਫ਼ਾਰ ਯੂਨਿਟੀ ' ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ, ਨੌਜਵਾਨਾਂ ਅਤੇ ਵੱਖ-ਵੱਖ ਸਰਕਾਰੀ ਅਦਾਰਿਆਂ ਦੇ ਅਧਿਕਾਰੀਆਂ ਨੇ ਇਸ ਵਿੱਚ ਹਿੱਸਾ ਲਿਆ।

ਵੇਖੋ ਵੀਡੀਓ

ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਜੀ ਦੀ ਜੈਯੰਤੀ ਮੌਕੇ ਉਨ੍ਹਾਂ ਨੂੰ ਸਮਰਪਿਤ ਜ਼ਿਲ੍ਹੇ 'ਚ 'ਰਨ ਫ਼ਾਰ ਯੂਨਿਟੀ ' ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹੇ ਦੇ ਸਹਾਇਕ ਜਰਨਲ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਝੰਡੀ ਦੇ ਕੇ ਇਸ ਨੂੰ ਰਵਾਨਾ ਕੀਤਾ। ਇਹ 'ਰਨ ਫਾਰ ਯੂਨਿਟੀ ' ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਹੁੰਦੀ ਹੋਈ ਮੁੜ ਤੋਂ ਇਥੇ ਹੀ ਖ਼ਤਮ ਹੋਈ।

ਇਸ 'ਰਨ ਫਾਰ ਯੂਨਿਟੀ ' ਵਿੱਚ ਸਕੂਲੀ ਵਿਦਿਆਰਥੀਆਂ, ਸ਼ਹਿਰ ਦੇ ਨੌਜਵਾਨਾਂ ਅਤੇ ਵੱਖ-ਵੱਖ ਸਰਕਾਰੀ ਅਦਾਰਿਆਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ, ਜ਼ਿਲ੍ਹੇ ਦੇ ਸਹਾਇਕ ਜਰਨਲ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਸਰਦਾਰ ਵੱਲਭ ਭਾਈ ਪਟੇਲ ਨੇ ਆਪਣਾ ਪੂਰਾ ਜੀਵਨ ਦੇਸ਼ ਅਤੇ ਲੋਕਾਂ ਦੀ ਸੇਵਾ ਲਈ ਲਗਾ ਦਿੱਤਾ। ਉਨ੍ਹਾਂ ਨੇ ਹਮੇਸ਼ਾ ਹੀ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਕੰਮ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ ਤੋਂ ਪ੍ਰਰੇਣਾ ਲੈਣੀ ਚਾਹੀਦੀ ਹੈ।

ABOUT THE AUTHOR

...view details