ਪੰਜਾਬ

punjab

ETV Bharat / state

ਸਾਜ਼ਿਸ਼ ਤਹਿਤ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ: ਬਲਜੀਤ ਸਿੰਘ ਦਾਦੂਵਾਲ - Haryana gurduara manangement committee

ਫ਼ਤਿਹਗੜ੍ਹ ਸਾਹਿਬ ਵਿੱਚ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਦਾ ਸ਼ੁੱਕਰਵਾਰ ਨੂੰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਪਿੰਡ ਤਰਖਾਣ ਮਾਜਰਾ ਅਤੇ ਜੱਲ੍ਹਾ ਵਿਖੇ ਪੁੱਜ ਕੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਤਾਂ ਜੋ ਇਸ ਪਿੱਛੇ ਸਾਜਿਸ਼ ਬੇਨਕਾਬ ਹੋ ਸਕੇ।

ਫ਼ਤਿਹਗੜ੍ਹ ਸਾਹਿਬ 'ਚ ਬੇਅਦਬੀ ਦੀਆਂ ਘਟਨਾਵਾਂ ਦਾ ਬਲਜੀਤ ਸਿੰਘ ਦਾਦੂਵਾਲ ਨੇ ਲਿਆ ਜਾਇਜ਼ਾ
ਫ਼ਤਿਹਗੜ੍ਹ ਸਾਹਿਬ 'ਚ ਬੇਅਦਬੀ ਦੀਆਂ ਘਟਨਾਵਾਂ ਦਾ ਬਲਜੀਤ ਸਿੰਘ ਦਾਦੂਵਾਲ ਨੇ ਲਿਆ ਜਾਇਜ਼ਾ

By

Published : Oct 16, 2020, 4:28 PM IST

ਫ਼ਤਿਹਗੜ੍ਹ ਸਾਹਿਬ: ਪਿਛਲੇ ਦਿਨੀ ਜ਼ਿਲ੍ਹੇ ਦੇ ਦੋ ਪਿੰਡਾਂ ਵਿੱਚ ਹੋਈ ਬੇਅਦਬੀ ਦੀ ਘਟਨਾ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਨੂੰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਪਿੰਡ ਤਰਖਾਣਮਾਜਰਾ ਅਤੇ ਜੱਲ੍ਹਾ ਵਿਖੇ ਪੁੱਜੇ।

ਘਟਨਾ ਸਥਾਨਾਂ ਦਾ ਜਾਇਜ਼ਾ ਲੈਣ ਉਪਰੰਤ ਗੱਲਬਾਤ ਕਰਦੇ ਹੋਏ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਘਟਨਾ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਜੋ ਇਹ ਬੇਅਦਬੀ ਦੀ ਘਟਨਾ ਹੋਈ ਹੈ ਬਹੁਤ ਹੀ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਇਹ ਬੇਅਦਬੀ ਦੀ ਘਟਨਾ ਇਕ ਸਾਜਿਸ਼ ਦਾ ਹਿੱਸਾ ਹੋ ਸਕਦੀ ਹੈ ਕਿਉਂਕਿ 2015 ਵਿੱਚ ਵੀ ਇਸ ਦਿਨ ਹੀ ਬਰਗਾੜੀ ਵਿਖੇ ਬੇਅਦਬੀ ਦੀ ਘਟਨਾ ਹੋਈ ਸੀ।

ਫ਼ਤਿਹਗੜ੍ਹ ਸਾਹਿਬ 'ਚ ਬੇਅਦਬੀ ਦੀਆਂ ਘਟਨਾਵਾਂ ਦਾ ਬਲਜੀਤ ਸਿੰਘ ਦਾਦੂਵਾਲ ਨੇ ਲਿਆ ਜਾਇਜ਼ਾ

ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਧਿਆਨ ਭੜਕਾਉਣ ਲਈ ਵੀ ਅਜਿਹੀਆਂ ਸਾਜ਼ਸ਼ਾਂ ਕੀਤੀਆਂ ਜਾ ਸਕਦੀਆਂ ਹਨ, ਕਿਉਂਕਿ ਇਸ ਸਮੇਂ ਕਿਸਾਨ ਅੰਦੋਲਨ ਚੱਲ ਰਿਹਾ ਹੈ ਅਤੇ ਬਰਗਾੜੀ ਕਾਂਡ ਸਮੇਂ ਵੀ ਕਿਸਾਨ ਅੰਦੋਲਨ ਚਲ ਰਿਹਾ ਸੀ। ਉਨ੍ਹਾਂ ਕਿਹਾ ਕਿ ਬੇਅਦਬੀ ਲਈ ਗੁਰੂ ਘਰ ਹੀ ਕਿਉਂ ਨਿਸ਼ਾਨਾ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਵੀ ਦੋਸ਼ੀ ਬੇਅਦਬੀ ਕਰਦੇ ਹਨ ਉਨ੍ਹਾਂ ਨੂੰ ਬਖਸ਼ਿਆ ਨਾ ਜਾਵੇ।

ਦਾਦੂਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਇਹ ਪਤਾ ਲਗਾਇਆ ਜਾਵੇ ਇਸ ਬੇਅਦਬੀ ਦੀ ਘਟਨਾ ਪਿੱਛੇ ਕਿਸੇ ਦੀ ਸਾਜਿਸ਼ ਹੈ? ਕੌਣ ਪੰਜਾਬ ਦਾ ਮਾਹੌਲ ਕਰਨਾ ਚਾਹੀਦਾ ਹੈ, ਇਹ ਸਾਰੇ ਕੁਝ ਸਿੱਖ ਸੰਗਤ ਸਾਹਮਣੇ ਲਿਆਂਦਾ ਜਾਵੇ।

ABOUT THE AUTHOR

...view details