ਸ੍ਰੀ ਫ਼ਤਿਹਗੜ੍ਹ ਸਾਹਿਬ: ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਫ਼ਤਿਹਗੜ੍ਹ ਸਾਹਿਬ ਵਿਖੇ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਪਾਠਾਂ ਦੀ ਆਰੰਭਤਾ ਨਾਲ ਹੋਵੇਗੀ। ਦੂਰ ਦਰਾਡਿਓ ਤੋਂ ਸੰਗਤ ਮਹਾਨ ਸ਼ਹੀਦਾਂ ਨੂੰ ਨਮਨ ਕਰਨ ਦੇ ਲਈ ਆ ਰਹੀਆਂ ਹਨ। ਐੱਸਜੀਪੀਸੀ ਵੱਲੋਂ ਸ਼ਰਧਾਲੂਆਂ ਦੇ ਲਈ ਰਹਿਣ ਅਤੇ ਲੰਗਰ ਅਤੇ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।
ਸ਼ਹੀਦੀ ਸਭਾ ਮੌਕੇ ਸੰਗਤ ਹੁੰਮ-ਹੁੰਮਾ ਕੇ ਪਹੁੰਚ ਰਹੀ ਸ੍ਰੀ ਫ਼ਤਿਹਗੜ੍ਹ ਸਾਹਿਬ - ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਫ਼ਤਿਹਗਡ਼੍ਹ ਸਾਹਿਬ ਵਿਖੇ ਅੱਜ ਤੋਂ ਸ਼ੁਰੂ ਹੋ ਗਿਆ ਹੈ।
ਐਸਜੀਪੀਸੀ ਮੈਂਬਰ ਅਵਤਾਰ ਸਿੰਘ ਰਿਆ ਨੇ ਦੱਸਿਆ ਕਿ 25 ਦਸੰਬਰ ਯਾਨੀ ਅੱਜ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਆਰੰਭ ਕਰਕੇ ਸ਼ਹੀਦੀ ਸਭਾ ਦੀ ਸ਼ੁਰੂਆਤ ਹੋਵੇਗੀ। 26 ਨੂੰ ਮੱਧ ਦੇ ਭੋਗ ਪਾਏ ਜਾਣਗੇ ਅਤੇ 27 ਦਸੰਬਰ ਵਾਲੇ ਦਿਨ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਦੁਪਹਿਰ ਇੱਕ ਵਜੇ ਦੇ ਕਰੀਬ ਗੁਰਦੁਆਰਾ ਜੋਤੀ ਸਰੂਪ ਸਾਹਿਬ ਪਹੁੰਚ ਜਾਵੇਗਾ, ਜਿਸ ਤੋਂ ਬਾਅਦ ਅੰਤਿਮ ਅਰਦਾਸ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਜੋ ਵੀ ਫ਼ਤਿਹਗੜ੍ਹ ਸਾਹਿਬ ਨਹੀਂ ਪਹੁੰਚ ਪਾ ਰਹੇ ਉਹ ਆਪਣੇ ਘਰਾਂ ਦੇ ਵਿੱਚ ਸਮਾਂ ਕੱਢ ਕੇ ਅਰਦਾਸ ਜ਼ਰੂਰ ਕਰਨ।