ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਦੇ ਚੱਲਦੇ ਦੇਸ਼ ਭਰ ਵਿੱਚ ਲੌਕਡਾਊਨ ਚੱਲ ਰਿਹਾ ਸੀ ਜਿਸ ਦੇ ਕਾਰਨ ਸਾਰੇ ਧਾਰਮਿਕ ਸਥਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਅਨਲੌਕ ਦੀ ਪ੍ਰਕਿਰਿਆ ਤੋਂ ਬਾਅਦ ਹੁਣ ਧਾਰਮਿਕ ਸਥਾਨਾਂ ਨੂੰ ਕੁੱਝ ਸ਼ਰਤਾਂ 'ਤੇ ਖੋਲ੍ਹ ਦਿੱਤਾ ਗਿਆ ਹੈ। ਇਸ ਦੇ ਚੱਲਦੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸੰਗਤਾਂ ਨਤਮਸਤਕ ਹੋਣ ਦੇ ਲਈ ਪਹੁੰਚੀਆਂ।
ਇਸ ਮੌਕੇ ਗੱਲਬਾਤ ਕਰਦੇ ਹੋਏ ਸੰਗਤਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਵਧੀਆ ਫੈਸਲਾ ਹੈ ਜੋ ਧਾਰਮਿਕ ਸਥਾਨਾਂ ਨੂੰ ਖੋਲ੍ਹ ਦਿੱਤਾ ਗਿਆ ਹੈ ਕਿਉਂਕਿ ਉਹ ਪਿਛਲੇ 3 ਮਹੀਨਿਆਂ ਤੋਂ ਘਰਾਂ ਵਿੱਚ ਸਨ ਅਤੇ ਗੁਰੂ ਸਾਹਿਬ ਦੇ ਦਰਸ਼ਨਾਂ ਦੇ ਲਈ ਨਹੀਂ ਆ ਸਕੇ ਸਨ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੇ ਖੁੱਲ੍ਹ ਜਾਣ 'ਤੇ ਉਨ੍ਹਾਂ ਨੂੰ ਚੰਗਾ ਲੱਗ ਰਿਹਾ ਹੈ ਅਤੇ ਉਹ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ ਕਿ ਜਲਦ ਤੋਂ ਜਲਦ ਇਸ ਬੀਮਾਰੀ ਤੋਂ ਛੁਟਕਾਰਾ ਮਿਲੇ ਤਾਂ ਜੋ ਉਹ ਇਕੱਠੇ ਹੋ ਕੇ ਆਪਣੇ ਧਾਰਮਿਕ ਸਮਾਗਮ ਕਰ ਸਕਣ।