ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ ਵਿੱਚ ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪਿੰਡਾਂ ਤੇ ਸਹਿਰਾਂ ਸੈਨੇਟਾਈਜ਼ਰ ਨੂੰ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਹਾੜੀ ਦੇ ਸੀਜ਼ਨ ਦੀ ਸ਼ੁਰੂਆਤ ਮੌਕੇ ਸਾਰੀਆਂ ਮੰਡੀਆਂ ਨੂੰ ਸੈਨੇਟਾਈਜ਼ਰ ਕਰਨ ਦਾ ਦਾਅਵਾ ਵੀ ਕੀਤਾ ਗਿਆ ਹੈ।
ਜੇ ਗੱਲ ਕਰੀਏ ਸਰਹਿੰਦ ਅਨਾਜ ਮੰਡੀ ਦੀ ਤਾਂ ਮਾਰਕਿਟ ਕਮੇਟੀ ਦੇ ਚੇਅਰਮੈਨ ਗੁਲਸ਼ਨ ਬੋਬੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਸਾਰੀ ਮੰਡੀ ਨੂੰ ਸੈਨੇਟਾਈਜ਼ ਕੀਤਾ ਗਿਆ ਹੈ ਤੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਬਾਕੀ ਸਾਰੇ ਪ੍ਰਬੰਧ ਵੀ ਮੁਕੰਮਲ ਕਰ ਲਏ ਗਏ ਹਨ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕਿਸਾਨਾਂ ਤੇ ਆੜ੍ਹਤੀਆਂ ਨੂੰ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ ਕਿ ਸੋਸ਼ਲ ਡਿਸਟੈਂਸ ਨੂੰ ਦੇਖਦੇ ਹੋਏ ਦਾਣਾ ਮੰਡੀ ਵਿੱਚ ਟੋਕਨ ਸਿਸਟਮ ਦੇ ਨਾਲ ਹੀ ਫ਼ਸਲ ਦੀ ਆਮਦ ਹੋਵੇਗੀ।
ਇਸ ਦੇ ਅੱਗੇ ਉਨ੍ਹਾਂ ਕਿਹਾ ਕਿ ਅਨਾਜ ਮੰਡੀ ਵਿੱਚ ਟੈਂਕੀਆਂ 'ਚ ਸੈਨੇਟਾਈਜ਼ਰ ਪਾ ਕੇ ਰੱਖਿਆ ਜਾਵੇਗਾ ਤਾਂ ਜੋ ਬਾਹਰ ਤੋਂ ਆਉਣ ਵਾਲਾ ਹਰ ਵਿਅਕਤੀ ਆਪਣੇ ਹੱਥਾਂ ਨੂੰ ਧੋ ਕੇ ਮੰਡੀ ਵਿੱਚ ਅੰਦਰ ਆਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਦਾਣਾ ਮੰਡੀ ਦੇ ਚਾਰ ਗੇਟ ਹਨ ਪਰ ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਇਸ ਵਾਰ ਸਿਰਫ਼ ਇੱਕ ਹੀ ਗੇਟ ਖੁੱਲ੍ਹਾ ਰੱਖਿਆ ਜਾਵੇਗਾ।