ਪੰਜਾਬ

punjab

ETV Bharat / state

ਰਣਜੀਤ ਸਿੰਘ ਢੱਡਰੀਆ ਵਾਲੇ 'ਤੇ ਹੋਇਆ ਮਾਮਲਾ ਦਰਜ

ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਉੱਤੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਅਦਾਲਤ ਵਿੱਚ ਬੇਇੱਜ਼ਤੀ ਦਾ ਮੁਕੱਦਮਾ ਦਰਜ ਹੋਇਆ ਹੈ। ਇਹ ਮਾਮਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ  ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਕਰਵਾਇਆ ਹੈ।

ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ

By

Published : Sep 10, 2019, 10:36 AM IST

Updated : Sep 10, 2019, 11:09 AM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਵਿਰੋਧੀ ਪੱਖ ਦੇ ਨੇਤਾ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਰਣਜੀਤ ਸਿੰਘ ਢੱਡਰੀਆਂ ਵਾਲੇ ਉੱਤੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਅਦਾਲਤ ਵਿੱਚ ਬੇਇੱਜ਼ਤੀ ਦਾ ਮੁਕੱਦਮਾ ਦਰਜ ਕੀਤਾ ਹੈ।

ਵੇਖੋ ਵੀਡੀਓ

ਰੰਧਾਵਾ ਨੇ ਸੰਤ ਢੱਡਰੀਆ ਵਾਲੇ ਉੱਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣੇ ਇੱਕ ਸਮਾਗਮ ਵਿੱਚ ਉਨ੍ਹਾਂ ਦੇ ਅਤੇ ਉਨ੍ਹਾਂ ਦੇ ਪਿਤਾ ਬਾਬਾ ਹਰੀ ਸਿੰਘ ਰੰਧਾਵਾ ਦੇ ਵਿਰੁੱਧ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕਰਦੇ ਹੋਏ ਉਨ੍ਹਾਂ ਦੀ ਛਵੀ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਜਿਸਦੇ ਕਰਕੇ ਉਹਨਾ ਨੇ ਸੰਤ ਰਣਜੀਤ ਸਿੰਘ ਢੱਡਰੀਆ ਵਾਲੇ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਅਦਾਲਤ ਪੁੱਜੇ ਹਨ।

ਭਾਈ ਗੁਰਪ੍ਰੀਤ ਸਿੰਘ ਰੰਧਾਵਾ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਨ ਅਤੇ ਐਸਜੀਪੀਸੀ ਵਿੱਚ ਵਿਰੋਧੀ ਧਿਰ ਦੇ ਨੇਤਾ ਵੀ ਹਨ।

ਇਹ ਵੀ ਪੜੋ: ਬੈਂਸ ਦਾ ਕੈਪਟਨ ਨੂੰ ਚੈਲੇਂਜ, ਕਿਹਾ- ਡਰਨਾ ਮੇਰੀ ਫਿਤਰਤ ਨਹੀਂ

ਰੰਧਾਵਾ ਨੇ ਫਤਿਹਗੜ੍ਹ ਸਾਹਿਬ ਦੀ ਅਦਾਲਤ ਵਿੱਚ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਖਿਲਾਫ਼ ਬੇਇੱਜ਼ਤੀ ਦਾ ਮੁਕੱਦਮਾ ਦਰਜ ਕਰਨ ਲਈ ਪੁੱਜੇ ਸਨ। ਅਦਾਲਤ ਤੋਂ ਬਾਹਰ ਆਉਦੇ ਰੰਧਾਵਾ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਇੱਕ ਸਮਾਗਮ ਦੌਰਾਨ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕਰਦੇ ਹੋਏ ਮੇਰੇ ਅਤੇ ਮੇਰੇ ਪਿਤਾ ਬਾਬਾ ਹਰੀ ਸਿੰਘ ਰੰਧਾਵਾ ਦੇ ਖਿਲਾਫ਼ ਅਪਮਾਨਜਨਕ ਟਿੱਪਣੀ ਕੀਤੀ, ਜੋ ਬਰਦਾਸ਼ਤ ਤੋਂ ਬਾਹਰ ਹੈ।

Last Updated : Sep 10, 2019, 11:09 AM IST

ABOUT THE AUTHOR

...view details