ਸ਼੍ਰੀ ਫਤਹਿਗੜ੍ਹ ਸਾਹਿਬ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਿੱਚ ਵਾਧਾ ਕਰਦਿਆਂ ਯੂਥ ਅਕਾਲੀ ਦਲ ਫਤਿਹਗੜ੍ਹ ਸਾਹਿਬ (ਦਿਹਾਂਤੀ)ਤੋਂ ਸਰਬਜੀਤ ਸਿੰਘ ਝਿੰਜਰ ਯੂਥ ਅਕਾਲੀ ਦਲ ਦਾ ਬੁਲਾਰਾ ਨਿਯੁਕਤ ਕੀਤਾ ਗਿਆ। ਜਿਸ ਉਪਰੰਤ ਸਰਬਜੀਤ ਸਿੰਘ ਝਿੰਜਰ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।
ਸਰਬਜੀਤ ਸਿੰਘ ਝਿੰਜਰ ਯੂਥ ਅਕਾਲੀ ਦਲ ਦਾ ਬੁਲਾਰਾ ਚੁਣਿਆ - ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਝਿੰਜਰ ਨੂੰ ਯੂਥ ਅਕਾਲੀ ਦਲ ਦਾ ਬੁਲਾਰਾ ਨਿਯੁਕਤ ਕੀਤਾ। ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਹੋਏ।
ਸਰਬਜੀਤ ਸਿੰਘ ਝਿੰਜਰ ਯੂਥ ਅਕਾਲੀ ਦਲ ਦਾ ਬੁਲਾਰਾ ਚੁਣਿਆ
ਇਸ ਮੌਕੇ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਨਵ ਨਿਯੁਕਤ ਬੁਲਾਰੇ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਇਕ ਕਰਕੇ ਕੰਮ ਕਰਨਗੇ।ਨੌਜਵਾਨਾਂ ਨੂੰ ਹੋਰ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਇਹ ਵੀ ਪੜ੍ਹੋ :- ਭਾਜਪਾ ਆਗੂ ਵਿਜੇ ਸਾਂਪਲਾ ਦੀ ਅਕਾਲ ਤਖਤ ਸਾਹਿਬ ਜਥੇਦਾਰ ਨਾਲ ਬੰਦ ਕਮਰਾ ਮੀਟਿੰਗ