ਫ਼ਤਿਹਗੜ੍ਹ ਸਾਹਿਬ: ਹਲਕਾ ਅਮਲੋਹ ਦੇ ਪਿੰਡ ਚਤਰਪੁਰਾ ਵਿੱਚ ਸਰਬੱਤ ਯੋਜਨਾ ਦੇ ਕੈਂਪ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਅਤੇ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ। ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਸਰਬੱਤ ਯੋਜਨਾ ਕੈਂਪ ਦੇ ਤਹਿਤ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਗਈਆਂ ਵੱਖ ਵੱਖ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਜਿਸ ਨਾਲ ਲੋਕਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਜ਼ਰੀਏ ਲੋਕਾਂ ਤੱਕ ਉਹ ਹਰ ਉਹ ਸਹੂਲਤਾਂ ਪਹੁੰਚ ਜਾਣਗੀਆਂ, ਜੋ ਸਰਕਾਰ ਵੱਲੋਂ ਉਨ੍ਹਾਂ ਲਈ ਚਲਾਈਆਂ ਗਈਆਂ ਹਨ।
ਹਲਕਾ ਅਮਲੋਹ ਦੇ ਪਿੰਡ ਚਤਰਪੁਰਾ ਵਿੱਚ ਲਗਾਏ ਗਏ ਸਰਬੱਤ ਯੋਜਨਾ ਕੈਂਪ ਦੇ ਵਿੱਚ ਪਹੁੰਚੇ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਇਸ ਕੈਂਪ ਦੇ ਨਾਲ ਜ਼ਰੂਰਤਮੰਦ ਲੋਕਾਂ ਨੂੰ ਬਹੁਤ ਲਾਭ ਮਿਲੇਗਾ, ਕਿਉਂਕਿ ਕਈ ਵਾਰ ਪਿੰਡਾਂ ਵਿੱਚ ਲੋਕਾਂ ਨੂੰ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਨਹੀਂ ਮਿਲਦੀ।