ਪੰਜਾਬ

punjab

By

Published : Jan 16, 2020, 12:27 PM IST

ETV Bharat / state

ਮੰਡੀ ਗੋਬਿੰਦਗੜ੍ਹ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਟ੍ਰੈਫਿਕ ਨਿਯਮਾਂ ਬਾਰੇ ਕਰਵਾਇਆ ਗਿਆ ਸੈਮੀਨਾਰ

ਜ਼ਿਲ੍ਹਾ ਪੁਲਿਸ ਵੱਲੋਂ ਟ੍ਰੈਫਿਕ ਹਫਤਾ ਮਨਾਉਦੇ ਹੋਏ ਪ੍ਰਸ਼ਾਸਨ ਵਲੋਂ ਇਸ ਮੌਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਦੇ ਲਈ ਇੱਕ ਸੈਮੀਨਾਰ ਆਯੋਜਨ ਦਾ ਅਯੋਜਨ ਕੀਤਾ ਗਿਆ। ਇਸ ਸੈਮੀਨਾਰ ਦੇ ਵਿੱਚ ਐੱਸਐੱਸਪੀ ਅਮਨੀਤ ਕੌਂਡਲ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ।

ਫ਼ੋਟੋ
ਫ਼ੋਟੋ

ਸ੍ਰੀ ਫ਼ਤਿਹਗੜ੍ਹ ਸਾਹਿਬ: ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਮੰਡੀ ਗੋਬਿੰਦਗੜ੍ਹ ਵਿੱਚ ਟ੍ਰੈਫਿਕ ਸਪਤਾਹ ਮਨਾਉਂਦੇ ਹੋਏ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਐਸ.ਐਸ.ਪੀ. ਅਮਨੀਤ ਕੌਂਡਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਰਹੇ। ਇਸ ਸੈਮੀਨਾਰ ਤਹਿਤ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸੁਰੱਖਿਅਤ ਢੰਗ ਨਾਲ ਡਰਾਈਵ ਕਰਨ ਬਾਰੇ ਦੱਸਿਆ ਗਿਆ।

ਵੇਖੋ ਵੀਡੀਓ

ਇਸ ਮੌਕੇ ਐਸਐਸਪੀ ਅਮਨੀਤ ਕੌਂਡਲ ਨੇ ਕਿਹਾ ਕਿ ਸਾਨੂੰ ਵਾਹਨ ਚਲਾਉਂਦੇ ਹੋਏ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ ਕਿਉਂਕਿ ਲਾਪਰਵਾਹੀ ਕਾਰਨ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ ਜਿਸ ਦੇ ਨਾਲ ਨੁਕਸਾਨ ਹੋਣ ਦਾ ਡਰ ਬਣਿਆ ਰਹਿੰਦਾ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗੱਡੀ ਚਲਾਉਂਦੇ ਸਮੇਂ ਸੀਟ ਬੈਲਟ ਦੀ ਵਰਤੋਂ ਕਰਨ ਅਤੇ ਟੂ-ਵਹਿਲਰ ਚਲਾਉਂਦੇ ਹੋਏ ਹੈਲਮਟ ਜ਼ਰੂਰ ਪਹਿਨਣ ਜੋ ਕਿਸੇ ਵੀ ਦੁਰਘਟਨਾ ਤੋਂ ਬਚਿਆ ਜਾ ਸਕੇ। ਇਸ ਮੌਕੇ ਪੁਲਸ ਪ੍ਰਸ਼ਾਸਨ ਵੱਲੋਂ ਗੱਡੀਆਂ ਤੇ ਰਿਫ਼ਲੈਕਟਰ ਵੀ ਲਗਾਏ ਗਏ।

ABOUT THE AUTHOR

...view details