ਸ੍ਰੀ ਫ਼ਤਿਹਗੜ੍ਹ ਸਾਹਿਬ: ਮਾਤਾ ਗੁਜਰੀ ਕਾਲਜ ਵਿਖੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦੀ ਸ਼ੁਰੂਆਤ ਕੀਤੀ ਗਈ ਜਿਸਦਾ ਸਮਾਜ ਸੇਵੀ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉਦਘਾਟਨ ਕੀਤਾ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕਾਲਜ ਕੈਂਪਸ ਵਿੱਚ ਪੌਦੇ ਲਗਾਏ ਗਏ ਅਤੇ ਵਿੱਦਿਆਰਥੀਆਂ ਨੂੰ ਵਾਤਾਵਰਣ ਦੀ ਸਾਂਭ-ਸੰਭਾਲ ਪ੍ਰਤੀ ਰਲ ਕੇ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ।
ਮਾਤਾ ਗੁਜਰੀ ਕਾਲਜ ਵਿਖੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦਾ ਹੋਇਆ ਆਗਾਜ਼ - ਮਾਤਾ ਗੁਜਰੀ ਕਾਲਜ ਸ੍ਰੀ ਫ਼ਤਿਹਗੜ੍ਹ ਸਾਹਿਬ
ਮਾਤਾ ਗੁਜਰੀ ਕਾਲਜ ਵਿਖੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦੀ ਸ਼ੁਰੂਆਤ ਕੀਤੀ ਗਈ ਜਿਸਦਾ ਸਮਾਜ ਸੇਵੀ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉਦਘਾਟਨ ਕੀਤਾ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕਾਲਜ ਕੈਂਪਸ ਵਿੱਚ ਪੌਦੇ ਲਗਾਏ ਗਏ।
ਉਨ੍ਹਾਂ ਕਿਹਾ ਕਿ ਹਰ ਇਨਸਾਨ ਨੂੰ ਆਪਣੇ ਮਾਤਾ ਪਿਤਾ, ਬਜ਼ੁਰਗ, ਵਾਤਾਵਰਣ, ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਸਮਾਜ ਭਲਾਈ ਦੇ ਕੰਮਾਂ ਵਿੱਚ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਸਮੱਸਿਆ ਵਾਤਾਵਰਣ ਦਾ ਪ੍ਰਦੂਸ਼ਿਤ ਹੋਣਾ ਹੈ। ਇਸ ਨੂੰ ਸਾਫ਼ ਸੁਥਰਾ ਰੱਖਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਸੰਤ ਸੀਚੇਵਾਲ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ''ਕਿਰਤ ਕਰੋ, ਨਾਮ ਜਪੋ, ਵੰਡ ਛਕੋ'' ਨੂੰ ਅਪਨਾਉਣ ਦਾ ਸੁਨੇਹਾ ਵੀ ਦਿੱਤਾ।
ਇਸ ਮੌਕੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਡਾਇਰੈਕਟਰ ਪ੍ਰਿੰਸੀਪਲ ਡਾ.ਕਸ਼ਮੀਰ ਸਿੰਘ ਨੇ ਕਿਹਾ ਕਿ ਸੇਵਾ ਦਾ ਸੰਕਲਪ ਸਭ ਤੋਂ ਉੱਚਾ ਸੰਕਲਪ ਹੁੰਦਾ ਹੈ। ਹਰ ਇਨਸਾਨ ਨੂੰ ਨਿਸ਼ਕਾਮ ਭਾਵਨਾ ਨਾਲ ਸਮਾਜ ਦੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਨੌਜਵਾਨ ਪੀੜੀ ਨੂੰ ਆਪਣਾ ਜੀਵਨ ਚੰਗੇ ਕੰਮਾਂ ਨੂੰ ਸਮਰਪਿਤ ਕਰਕੇ ਨਿਰੋਏ ਸਮਾਜ ਦੀ ਸਿਰਜਣਾ ਕਰਨ ਦੀ ਪ੍ਰੇਰਨਾ ਦਿੱਤੀ।