ਫ਼ਤਹਿਗੜ੍ਹ ਸਾਹਿਬ: ਸ਼ਹੀਦੀ ਜੋੜ ਮੇਲੇ ਦੇ ਦੂਸਰੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਫ਼ਤਹਿਗੜ੍ਹ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਲੱਖਾਂ ਦੀ ਗਿਣਤੀ ਵਿੱਚ ਫ਼ਤਹਿਗੜ੍ਹ ਸਾਹਿਬ ਵਿਖੇ ਆਉਣ ਵਾਲੀ ਸੰਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਭਾਈ ਗੋਬਿੰਦ ਸਿੰਘ ਲੌਂਗੋਵਾਲ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ ਉਨ੍ਹਾਂ ਕਿਹਾ ਕਿ ਸ਼ਹੀਦੀ ਜੋੜ ਮੇਲ ਦੇ ਅੰਤਿਮ ਦਿਨ 28 ਦਸੰਬਰ ਨੂੰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸਵੇਰੇ 9 ਵਜੇ ਵਿਸ਼ਾਲ ਸ਼ਹੀਦੀ ਨਗਰ ਕੀਰਤਨ ਆਰੰਭ ਹੋਵੇਗਾ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਪਹੁੰਚ ਕੇ ਸਮਾਪਤ ਹੋਵੇਗਾ ਜਿੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੌਮ ਦੇ ਨਾਂਅ ਸੰਦੇਸ਼ ਦੇਣਗੇ।
ਉਨ੍ਹਾਂ ਕਿਹਾ ਕਿ ਸਿੱਖ ਸੰਗਤ ਨੂੰ ਇਸ ਮੌਕੇ ਵਾਹਿਗੁਰੂ ਦਾ ਜਾਪ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਨਗਰ ਕੀਰਤਨ ਦੇ ਮੌਕੇ ਸ਼ਾਂਤਮਈ ਢੰਗ ਨਾਲ ਹਿੱਸਾ ਲਿਆ ਜਾਵੇ ਅਤੇ ਵਾਹਿਗੁਰੂ ਦਾ ਜਾਪ ਕੀਤਾ ਜਾਵੇ।