ਫਤਿਹਗੜ੍ਹ ਸਾਹਿਬ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਤਿਹਗੜ੍ਹ ਸਾਹਿਬ ਦੇ ਮਾਤਾ ਗੁਜਰੀ ਕਾਲਜ ਵਿੱਚ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਕੀਰਤਨ ਅਤੇ ਢਾਡੀ ਵਾਰਾਂ ਵੀ ਪੇਸ਼ ਕੀਤੀਆਂ। ਇਸ ਦੇ ਨਾਲ ਹੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪ੍ਰੋ. ਕਿਰਪਾਲ ਸਿੰਘ ਵਡੂੰਗਰ ਨੇ ਸ਼ਿਰਕਤ ਕੀਤੀ।
550ਵਾਂ ਪ੍ਰਕਾਸ਼ ਪੁਰਬ: ਮਾਤਾ ਗੁਜਰੀ ਕਾਲਜ ਵਿੱਚ ਕਰਵਾਇਆ ਗਿਆ ਸੈਮੀਨਾਰ - mata gujri college fatehgarh sahib
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਤਿਹਗੜ੍ਹ ਸਾਹਿਬ ਦੇ ਮਾਤਾ ਗੁਜਰੀ ਕਾਲਜ ਵਿੱਚ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਕੀਰਤਨ ਅਤੇ ਢਾਡੀ ਵਾਰਾਂ ਵੀ ਪੇਸ਼ ਕੀਤੀਆਂ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ ਦਿਹਾੜੇ ਸਮੁੱਚਾ ਸਿਖ ਜਗਤ ਸ਼ਰਧਾ ਸਤਿਕਾਰ ਭਾਵਨਾ ਨਾਲ ਮਨਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਸਿਖਿਆਵਾਂ ਰਾਹੀਂ ਮਨੁੱਖਤਾ ਦੇ ਭਲੇ ਦਾ ਸੰਦੇਸ਼ ਦਿੱਤਾ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ "ਸ੍ਰੀ ਗੁਰੂ ਨਾਨਕ ਦੇਵ ਜੀ ਵਿਸ਼ਵ ਦੇ ਉੱਚਤਮ ਦਾਰਸ਼ਨਿਕ ਅਤੇ ਕ੍ਰਾਂਤੀਕਾਰੀ ਰਹਿਬਰ ਸਨ ਜਿਨ੍ਹਾਂ ਨੇ ਉਸ ਸਮੇਂ ਦੀ ਸਮਾਜਿਕ ਅਤੇ ਰਾਜਨੀਤਕ ਵਿਵਸਥਾ ਨੂੰ ਸੁਧਾਰਨ ਲਈ ਆਪਣੀ ਆਵਾਜ਼ ਉਠਾਈ।
ਦੱਸ ਦਈਏ, ਸੈਮੀਨਾਰ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋ. ਪਰਮਜੀਤ ਸਿੰਘ, ਡਾ. ਜਗਰੁਪ ਕੌਰ, ਡਾ. ਅਮਨਦੀਪ ਕੌਰ ਨੇ ਵੀ ਸ਼ਿਰਕਤ ਕੀਤੀ ਤੇ ਵੱਡੀ ਗਿਣਤੀ ਵਿਚ ਇਕੱਤਰ ਵਿੱਦਿਆਰਥੀਆਂ ਨੂੰ ਵੱਖ-ਵੱਖ ਵਿਚਾਰਾਂ ਰਾਹੀਂ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਧਰਮ, ਵਰਣ ਅਤੇ ਜਾਤੀ ਦੇ ਨਾਂ ਤੇ ਵੰਡੇ ਸਮਾਜ ਨੂੰ ਸਮਾਜਿਕ, ਸੱਭਿਆਚਾਰਕ, ਧਾਰਮਿਕ ਏਕਤਾ ਲਿਆਉਣ ਲਈ ਗੁਰੂ ਜੀ ਦੀ ਬਾਣੀ ਸੰਦੇਸ਼ ਦਿੰਦੀ ਹੈ। ਇਸ ਮੌਕੇ ਤੇ ਪ੍ਰੋ. ਬਡੂੰਗਰ ਵੱਲੋਂ ਸਮਾਗਮ ਵਿੱਚ ਹੋਰ ਪਹੁੰਚੀਆਂ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।